ਸ਼ਿਮਲਾ : ਹਿਮਾਚਲ ਪ੍ਰਦੇਸ਼ ਦੇ ਕਿੰਨੌਰ ਜ਼ਿਲ੍ਹੇ 'ਚ ਵੀਰਵਾਰ ਨੂੰ ਇਕ ਬੋਲੈਰੋ ਕੈਂਪਰ ਖੱਡ 'ਚ ਡਿੱਗਣ ਨਾਲ 2 ਔਰਤਾਂ ਸਮੇਤ 3 ਲੋਕਾਂ ਦੀ ਮੌਤ ਹੋ ਗਈ ਤੇ 2 ਹੋਰ ਜ਼ਖਮੀ ਦੱਸੇ ਜਾ ਰਹੇ ਹਨ । ਹਾਦਸੇ ਸਮੇਂ ਕਾਰ 'ਚ 5 ਲੋਕ ਸਵਾਰ ਸਨ। ਇਹ ਵਾਹਨ ਸਾਂਗਲਾ ਤੋਂ ਜਿਊਰੀ ਜਾ ਰਹੇ ਸਨ। ਪੁਲਿਸ ਨੇ ਦੱਸਿਆ ਕਿ ਜ਼ਖ਼ਮੀਆਂ ਦੀ ਹਾਲਤ ਗੰਭੀਰ ਹੈ ਅਤੇ ਸਥਾਨਕ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ । ਇਹ ਹਾਦਸਾ ਕਿੰਨੌਰ ਜ਼ਿਲ੍ਹੇ ਦੇ ਨਿਗੁਲਸਰੀ 'ਚ ਰਾਸ਼ਟਰੀ ਰਾਜਮਾਰਗ 5 'ਤੇ ਵਾਪਰਿਆ। ਘਟਨਾ ਦੀ ਸੂਚਨਾ ਮਿਲਦਿਆ ਹੀ ਪੁਲਿਸ ਮੌਕੇ 'ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਕੀਤੀ । ਪੁਲਿਸ ਨੇ ਮ੍ਰਿਤਕਾਂ ਦੀ ਪਛਾਣ ਸੂਰਜ ਕ੍ਰਿਸ਼ਨਾ, ਸੁਰਜੀਤ ਸਿੰਘ ਅਤੇ ਸ਼ੰਕੁਤਲਾ ਬੋਨਿਗ ਸਰਿੰਗ (ਸਾਂਗਲਾ) ਵਜੋਂ ਕੀਤੀ ਹੈ । ਘਟਨਾ ਦੀ ਸੂਚਨਾ ਮਿਲਦੇ ਹੀ ਨੇੜਲੇ ਪਿੰਡ ਅਤੇ ਪੁਲਿਸ ਦਲ ਹਾਦਸੇ ਵਾਲੀ ਜਗ੍ਹਾ ਪਹੁੰਚੇ । ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਡੂੰਘੀ ਖੱਡ 'ਚੋਂ ਕੱਢਿਆ ਗਿਆ ਅਤੇ ਪੀਐੱਚਸੀ ਭਾਵਾਨਗਰ 'ਚ ਸ਼ੁਰੂਆਤੀ ਇਲਾਜ ਤੋਂ ਬਾਅਦ ਰਾਮਪੁਰ ਰੈਫਰ ਕੀਤਾ ਗਿਆ । ਜ਼ਿਲ੍ਹਾ ਡਿਪਟੀ ਕਮਿਸ਼ਨਰ ਗੋਪਾਲ ਸ਼ਰਮਾ ਨੇ ਇਸ ਦੀ ਪੁਸ਼ਟੀ ਕੀਤੀ ਹੈ । ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਲਾਸ਼ਾਂ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀਆਂ।