ਬਠਿੰਡਾ : ਬਠਿੰਡਾ ਜ਼ਿਲ੍ਹੇ ਵਿਚ ਕੋਰੋਨਾ ਦਾ ਕਹਿਰ ਵਧਣ ਲੱਗਾ ਹੈ। ਜ਼ਿਲ੍ਹੇ ਵਿਚ ਸ਼ੁੱਕਰਵਾਰ ਨੂੰ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤਕ ਦੀ ਮਿਲੀ ਜਾਣਕਾਰੀ ਮੁਤਾਬਕ ਇਹ ਤਿੰਨੇ ਮਰੀਜ਼ ਦੂਜੇ ਸੂਬਿਆਂ ਤੋਂ ਪਰਤੇ ਹਨ, ਜਿਨ੍ਹਾਂ ਨੂੰ ਸਿਹਤ ਵਿਭਾਗ ਵਲੋਂ ਘਰ 'ਚ ਹੀ ਕੁਆਰੰਟਾਈਨ ਕੀਤਾ ਗਿਆ ਸੀ ਅਤੇ ਉਨ੍ਹਾਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ ਸਨ ਜਿਨ੍ਹਾਂ ਦੀ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ। ਪਾਜ਼ੇਟਿਵ ਆਏ ਮਰੀਜ਼ਾਂ ਵਿਚ ਦੋ ਪੁਰਸ਼ ਅਤੇ 1 ਔਰਤ ਸ਼ਾਮਲ ਹੈ।