ਫ਼ਿਰੋਜ਼ਪੁਰ : ਸੀਆਈਏ ਸਟਾਫ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਦੌਰਾਨ ਇਕ ਸਕਾਰਪੀਓ ਗੱਡੀ ਦੇ ਸਵਾਰਾਂ ਕੋਲੋਂ 150 ਗ੍ਰਾਮ ਹੈਰੋਇਨ ਤੇ 2 ਲੱਖ 60 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕਰਕੇ ਉਨ•ਾਂ ਖਿਲਾਫ ਥਾਣਾ ਸਦਰ ਫਿਰੋਜ਼ਪੁਰ ਵਿਖੇ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਸਬ ਇੰਸਪੈਕਟਰ ਚੰਦ ਗਿਰ ਨੇ ਦੱਸਿਆ ਕਿ ਉਨ•ਾਂ ਦੀ ਪੁਲਿਸ ਪਾਰਟੀ ਏਐੱਸਆਈ ਰਾਜਪਾਲ ਦੀ ਅਗਵਾਈ ਵਿਚ ਗਸ਼ਤ ਵਾ ਚੈਕਿੰਗ ਸ਼ੱਕੀ ਪੁਰਸ਼ਾਂ ਦੇ ਸਬੰਧ ਵਿਚ ਨੇੜੇ ਫਾਰਗੋ ਟਾਇਰ ਖਲਚੀਆ ਕਦੀਮ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਉਨ•ਾਂ ਨੂੰ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀਅਨ ਗੁਰਮੀਤ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀਅਨ ਥੇਹੜੀ ਜ਼ਿਲ•ਾ ਸ਼੍ਰੀ ਮੁਕਤਸਰ ਸਾਹਿਬ, ਰੁਕਮਦੀਪ ਸਿੰਘ ਪੁੱਤਰ ਬਲਜਿੰਦਰ ਸਿੰਘ ਵਾਸੀ ਫੱਕਰਸਰ ਜ਼ਿਲ•ਾ ਸ੍ਰੀ ਮੁਕਤਸਰ ਸਾਹਿਬ, ਰਜਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਫਤਿਹਪੁਰ ਮੰਨੀਆ ਜ਼ਿਲ•ਾ ਸ੍ਰੀ ਮੁਕਤਸਰ ਸਾਹਿਬ ਅਤੇ ਅਰਸ਼ਦੀਪ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਘੱਗਾ ਜ਼ਿਲ•ਾ ਸ਼੍ਰੀ ਮੁਕਤਸਰ ਸਾਹਿਬ ਜੋ ਹੈਰੋਇਨ ਪੀਣ ਤੇ ਵੇਚਣ ਦੇ ਆਦੀ ਹਨ, ਜੋ ਅੱਜ ਵੀ ਸਕਾਰਪੀਓ ਗੱਡੀ ਨੰਬਰ ਪੀਬੀ 30 ਆਰ 9170 'ਤੇ ਜਲਾਲਾਬਾਦ ਰੋਡ ਤੋਂ ਫਿਰੋਜ਼ਪੁਰ ਗੱਡੀ ਵਿਚ ਹੈਰੋਇਨ ਰੱਖ ਕੇ ਵੇਚਣ ਲਈ ਆ ਰਹੇ ਹਨ। ਪੁਲਿਸ ਪਾਰਟੀ ਵੱਲੋਂ ਨਾਕਾਬੰਦੀ ਕਰਕੇ ਦੋਸ਼ੀਆਂ ਨੂੰ ਸਮੇਤ ਉਕਤ ਗੱਡੀ ਕਾਬੂ ਕੀਤਾ ਤੇ ਤਲਾਸ਼ੀ ਦੌਰਾਨ 150 ਗ੍ਰਾਮ ਹੈਰੋਇਨ ਤੇ 2 ਲੱਖ 60 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।