Monday, November 25, 2024
 
BREAKING NEWS
IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓगौतम अडानी, भतीजे सागर अडानी को रिश्वत मामले में अमेरिकी एसईसी ने तलब किया: 'अगर आप जवाब देने में विफल रहे...'यूपी के संभल में मस्जिद के सर्वेक्षण को लेकर हुई झड़प में 3 की मौतਪ੍ਰਧਾਨ ਮੰਤਰੀ ਮੋਦੀ ਨੇ 'ਮਨ ਕੀ ਬਾਤ' ਪ੍ਰੋਗਰਾਮ ਵਿੱਚ ਦੇਸ਼ ਵਾਸੀਆਂ ਨੂੰ NCC ਦਿਵਸ 'ਤੇ ਸ਼ੁਭਕਾਮਨਾਵਾਂ ਦਿੱਤੀਆਂਆਂਧਰਾ ਪ੍ਰਦੇਸ਼ 'ਚ ਭਿਆਨਕ ਸੜਕ ਹਾਦਸਾ, ਆਟੋ ਰਿਕਸ਼ਾ ਨਾਲ ਬੱਸ ਦੀ ਟੱਕਰਨਵਜੋਤ ਸਿੱਧੂ ਦੇ ਕੈਂਸਰ ਦੇ ਇਲਾਜ ਦੇ ਦਾਅਵੇ 'ਤੇ ਵਿਵਾਦਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਨਵੰਬਰ 2024)

ਚੰਡੀਗੜ੍ਹ / ਮੋਹਾਲੀ

ਯੂਨੀਵਰਸਿਟੀਆਂ ਤੇ ਕਾਲਜਾਂ ਦੀਆਂ ਪ੍ਰੀਖਿਆਵਾਂ 15 ਜੁਲਾਈ ਤਕ ਮੁਲਤਵੀ : ਕੈਪਟਨ

June 28, 2020 09:48 PM

ਚੰਡੀਗੜ੍ਹ, 28 ਜੂਨ : ਕੋਵਿਡ ਦੀ ਮਹਾਂਮਾਰੀ ਦਰਮਿਆਨ ਪ੍ਰੀਖਿਆਵਾਂ ਕਰਵਾਉਣ ਬਾਰੇ ਵਿਦਿਆਰਥੀਆਂ ਅਤੇ ਮਾਪਿਆਂ ਵਲੋਂ ਜ਼ਾਹਰ ਕੀਤੀਆਂ ਚਿੰਤਾਵਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਦੀਆਂ ਸਾਰੀਆਂ ਯੂਨੀਵਰਸਿਟੀਆਂ ਦੇ ਫ਼ਾਈਨਲ ਪੀ੍ਰਖਿਆਵਾਂ 15 ਜੁਲਾਈ ਤਕ ਮੁਲਤਵੀ ਕਰਨ ਦਾ ਐਲਾਨ ਕੀਤਾ ਹੈ।

ਕਿਹਾ, ਅੰਤਮ ਫ਼ੈਸਲਾ ਯੂ.ਜੀ.ਸੀ. ਦੇ ਨਵੇਂ ਦਿਸ਼ਾ-ਨਿਰਦੇਸ਼ਾਂ 'ਤੇ ਨਿਰਭਰ ਹੋਵੇਗਾ

ਹਾਲਾਂਕਿ, ਇਸ ਬਾਰੇ ਅੰਤਮ ਫ਼ੈਸਲਾ ਯੂਨੀਵਰਸਿਟੀ ਗਰਾਂਟਸ ਕਮਿਸ਼ਨ (UGC) ਵਲੋਂ ਕਿਸੇ ਵੀ ਸਮੇਂ ਜਾਰੀ ਕੀਤੇ ਜਾਣ ਵਾਲੀਆਂ ਨਵੀਆਂ ਹਦਾਇਤਾਂ/ਦਿਸ਼ਾ-ਨਿਰਦੇਸ਼ਾਂ 'ਤੇ ਅਧਾਰਿਤ ਹੋਵੇਗਾ।  ਇਸ ਸਬੰਧ ਵਿਚ ਸਾਰੀ ਦੁਬਿਧਾ ਅਤੇ ਅਨਿਸ਼ਚਿਤਤਾ ਨੂੰ ਦੂਰ ਕਰਨ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪ੍ਰੀਖਿਆਵਾਂ 15 ਜੁਲਾਈ ਤਕ ਮੁਲਤਵੀ ਕਰਨ ਨਾਲ ਸਾਰੇ ਭਾਈਵਾਲਾਂ ਖਾਸ ਕਰ ਕੇ ਯੂਨੀਵਰਸਿਟੀਆਂ ਨੂੰ ਯੂ.ਜੀ.ਸੀ. ਵਲੋਂ ਜਾਰੀ ਕੀਤੇ ਜਾਣ ਵਾਲੇ ਨਵੇਂ ਦਿਸ਼ਾ-ਨਿਰਦੇਸ਼ਾਂ ਦੇ ਅਨੁਕੂਲ ਅੱਗੇ ਵਧਣ ਦਾ ਸਮਾਂ ਮਿਲ ਜਾਵੇਗਾ। ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਮੁੱਖ ਮੰਤਰੀ ਮਹਿਸੂਸ ਕਰਦੇ ਹਨ ਕਿ ਪ੍ਰੀਖਿਆਵਾਂ ਦਾ ਸੁਰੱਖਿਅਤ ਸੰਚਾਲਨ ਕਰਨ ਬਾਰੇ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਦੇ ਮਨਾਂ ਵਿਚ ਪਾਏ ਜਾ ਰਹੇ ਭੰਬਲਭੂਸੇ ਨੂੰ ਦੂਰ ਕਰਨ ਦੀ ਲੋੜ ਹੈ।  
  ਇਹ ਜ਼ਿਕਰਯੋਗ ਹੈ ਕਿ UGC ਵਲੋਂ 29 ਅਪ੍ਰੈਲ ਨੂੰ ਜਾਰੀ ਕੀਤੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਪੰਜਾਬ ਦੀਆਂ ਯੂਨੀਵਰਸਿਟੀਆਂ ਨੇ ਜੁਲਾਈ, 2020 ਵਿਚ ਪ੍ਰੀਖਿਆਵਾਂ ਲੈਣ ਦਾ ਫ਼ੈਸਲਾ ਲਿਆ ਸੀ। ਉਸ ਵੇਲੇ ਯੂ.ਜੀ.ਸੀ. ਨੇ ਐਲਾਨ ਕੀਤਾ ਸੀ ਕਿ ਉਹ ਹਾਲਾਤ 'ਤੇ ਮੁੜ ਨਜ਼ਰਸਾਨੀ ਕਰੇਗੀ। ਹਾਲਾਂਕਿ, ਅਕਾਦਮਿਕ ਗਤੀਵਿਧੀਆਂ ਖਾਸ ਕਰ ਕੇ ਪ੍ਰੀਖਿਆਵਾਂ ਕਰਵਾਉਣ ਦੇ ਸਬੰਧ ਵਿਚ ਫ਼ੈਸਲਾ ਅਜੇ ਯੂ.ਜੀ.ਸੀ. ਦੀ ਤਰਫ਼ੋਂ ਉਡੀਕਿਆ ਜਾ ਰਿਹਾ ਹੈ। ਮੁੱਖ ਮੰਤਰੀ ਕਈ ਵਾਰ ਕਹਿ ਚੁੱਕੇ ਹਨ ਕਿ ਪੰਜਾਬ ਵਿਚ ਯੂਨੀਵਰਸਿਟੀਆਂ ਅਤੇ ਕਾਲਜ ਯੂ.ਜੀ.ਸੀ. ਪਾਸੋਂ ਮਾਨਤਾ ਪ੍ਰਾਪਤ ਹੋਣ ਕਰ ਕੇ ਇਮਤਿਹਾਨਾਂ ਬਾਰੇ ਕੋਈ ਵੀ ਫ਼ੈਸਲਾ ਭਾਰਤ ਸਰਕਾਰ ਦੇ ਮਨੁੱਖੀ ਵਸੀਲਿਆਂ ਬਾਰੇ ਮੰਤਰਾਲੇ ਅਧੀਨ ਸਮਰੱਥ ਅਥਾਰਟੀ ਵਲੋਂ ਹੀ ਲਿਆ ਜਾ ਸਕਦਾ ਹੈ।

 

Have something to say? Post your comment

Subscribe