ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਹਦਾਇਤ ਕਰਦਿਆਂ ਕਿਹਾ ਹੈ ਕਿ ਮੈਕਸੀਮਮ ਸਕਿਉਰਿਟੀ ਜੇਲ੍ਹ•ਨਾਭਾ (ਪਟਿਆਲਾ) ਦੇ ਪ੍ਰਸ਼ਾਸਨ ਵਲੋਂ ਜੇਲ੍ਹ 'ਚ ਬੰਦ ਬੰਦੀ ਸਿੰਘਾਂ ਨੂੰ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਲੈ ਕੇ ਬੰਦੀ ਸਿੰਘ 30 ਜੂਨ ਤੋਂ ਜੇਲ੍ਹ 'ਚ ਭੁੱਖ ਹੜਤਾਲ 'ਤੇ ਬੈਠੇ ਹਨ। ਇਸ ਦਾ ਨੋਟਿਸ ਲੈਂਦਿਆਂ ਸਿੰਘ ਸਾਹਿਬ ਨੇ ਕਿਹਾ ਕਿ ਕੈਪਟਨ ਸਰਕਾਰ ਬੰਦੀ ਸਿੰਘਾਂ ਦੀਆਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਹੱਲ ਕਰਵਾ ਕੇ ਉਨ੍ਹਾਂ ਦੀ ਭੁੱਖ ਹੜਤਾਲ ਖ਼ਤਮ ਕਰਵਾਈ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਨੂੰ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਭੁੱਖ ਹੜਤਾਲ 'ਤੇ ਬੈਠੇ ਬੰਦੀ ਸਿੰਘਾਂ ਦਾ ਕੋਈ ਨੁਕਸਾਨ ਹੋਇਆ ਤਾਂ ਇਸ ਲਈ ਸੂਬਾ ਸਰਕਾਰ ਜਿੰਮੇਵਾਰ ਹੋਵੇਗੀ।