ਲੁਧਿਆਣਾ : ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਰਜੀਤ ਸਿੰਘ ਬੈਂਸ ਵਿਚ ਕੋਰੋਨਾ ਵਾਇਰਸ ਦੇ ਲੱਛਣ ਪਾਏ ਜਾਣ ਪਿੱਛੋਂ ਜਿਲ੍ਹਾ ਪ੍ਰਸ਼ਾਸਨ ਚੌਕਸ ਹੋ ਗਿਆ ਹੈ। ਇਸ ਕਾਰਨ DC, SDM, ਸਿਵਲ ਸਰਜਨ ਸਣੇ ਕਈ ਅਫਸਰ ਘਰਾਂ ਵਿੱਚ ਇਕਾਂਤਵਾਸ ਹੋ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਕੋਰੋਨਾ ਵਾਇਰਸ ਦੇ ਮੁੱਢਲੇ ਲੈਬ ਟੈਸਟ ਦੌਰਾਨ ਅਮਰਜੀਤ ਸਿੰਘ ਬੈਂਸ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਿਚ ਕੋਰੋਨਾ ਹੋਣ ਦੇ ਲੱਛਣ ਪਾਏ ਗਏ ਹਨ। ਜਾਣਕਾਰੀ ਅਨੁਸਾਰ ਸਿਵਲ ਸਰਜਨ ਅਤੇ ਜਿਲ੍ਹਾ ਮਲੇਰੀਆ ਅਫਸਰ ਨੇ ਵੀ ਆਪਣੇ ਆਪ ਨੂੰ ਘਰ ਵਿਚ ਇਕਾਂਤਵਾਸ ਕਰ ਲਿਆ ਹੈ। ਇਹ ਵੀ ਜਾਣਕਾਰੀ ਮਿਲੀ ਹੈ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਵੀ ਆਪਣੇ ਆਪ ਨੂੰ ਘਰ ਵਿਚ ਇਕਾਂਤਵਾਸ ਕਰ ਲਿਆ ਹੈ।