ਉੱਜੈਨ : ਉੱਤਰ ਪ੍ਰਦੇਸ਼ ਕਾਨਪੁਰ 'ਚ ਮੁਕਾਬਲੇ ਦੌਰਾਨ 8 ਪੁਲਿਸਮੁਲਾਜ਼ਮਾਂ ਦੇ ਸ਼ਹੀਦ ਹੋਣ ਦੇ ਮੁਖੀ ਦੋਸ਼ੀ ਬਦਨਾਮ ਵਿਕਾਸ ਦੁਬੇ ਨੂੰ ਆਖਰਕਾਰ ਪੁਲਿਸ ਨੇ ਗ੍ਰਿਫ਼ਤਾਰ ਕਰ ਹੀ ਲਿਆ। ਲੱਗਭਗ 7 ਦਿਨਾਂ ਬਾਅਦ ਵਿਕਾਸ ਦੀ ਗਿਫ਼ਤਾਰੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਵਿਕਾਸ ਦੁਬੇ ਨੂੰ ਉੱਜੈਨ ਦੇ ਮਹਾਕਾਲ ਮੰਦਰ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਉਸ ਦੀ ਜਾਣਕਾਰੀ ਦੇਣ ਲਈ 5 ਲੱਖ ਰੁਪਏ ਦਾ ਇਨਾਮ ਰੱਖਿਆ ਸੀ। ਉਸ ਦੀ ਭਾਲ 'ਚ 60 ਥਾਣਿਆਂ ਦੀਆਂ 100 ਪੁਲਸ ਟੀਮਾਂ ਲੱਗੀਆਂ ਹੋਈਆਂ ਹਨ। ਇਸ ਤੋਂ ਪਹਿਲਾਂ ਵਿਕਾਸ ਦੇ ਕਈ ਗੁਰਗਿਆਂ ਨੂੰ ਪੁਲਿਸ ਨੇ ਐਨਕਾਊਂਟਰ 'ਚ ਢੇਰ ਕੀਤਾ ਅਤੇ ਕਈਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ। ਦੱਸਣਯੋਗ ਹੈ ਕਿ ਵਿਕਾਸ ਦੁਬੇ ਨੇ ਬੀਤੀ 2-3 ਜੁਲਾਈ ਦੀ ਮੱਧ ਰਾਤ ਨੂੰ ਕਾਨਪੁਰ ਦੇ ਬਿਕਰੂ ਪਿੰਡ ਵਿਚ ਦਬਿਸ਼ ਕਰਨ ਗਈ ਪੁਲਸ ਟੀਮ 'ਤੇ ਆਪਣੇ ਗੁਰਗਿਆਂ ਨਾਲ ਹਮਲਾ ਕਰ ਦਿੱਤਾ ਸੀ, ਜਿਸ 'ਚ 8 ਪੁਲਿਸ ਮੁਲਾਜ਼ਮਾਂ ਦਾ ਕਤਲ ਕਰ ਦਿੱਤਾ ਗਿਆ। ਮੌਕੇ ਤੋਂ ਵਿਕਾਸ ਦੁਬੇ ਅਤੇ ਉਸ ਦੇ ਸਾਥੀ ਫਰਾਰ ਹੋ ਗਏ ਸਨ।