ਚੰਡੀਗੜ੍ਹ : ਕੋਰੋਨਾ ਸੰਕਟ ਨੂੰ ਦੇਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਐਲਾਨ ਕੀਤਾ ਹੈ ਕਿ ਆਉਣ ਵਾਲੇ 15 ਦਿਨਾਂ ਲਈ ਪਾਰਟੀ ਦੇ ਸਾਰੇ ਸਿਆਸੀ ਪ੍ਰੋਗਰਾਮ ਮੁਲਤਵੀ ਰਹਿਣਗੇ। ਬੀਤੇ ਦਿਨ ਪਾਰਟੀ ਦੇ ਮੁੱਖ ਦਫ਼ਤਰ ਤੋਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਹ ਫ਼ੈਸਲਾ ਜਨਤਾ ਅਤੇ ਵਰਕਰਾਂ ਦੀ ਸਿਹਤ ਨੂੰ ਧਿਆਨ 'ਚ ਲੈ ਕੇ ਅਤੇ ਮਾਹਰ ਡਾਕਟਰਾਂ ਅਤੇ ਸਿਹਤ ਮਹਿਕਮੇ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਕੀਤਾ ਗਿਆ ਹੈ। ਪਾਰਟੀ ਨੇ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਸਾਰਿਆਂ ਦੀ ਸਿਹਤ ਦੇ ਮੱਦੇਨਜ਼ਰ ਆਉਂਦੇ 15 ਦਿਨਾਂ ਤੱਕ ਪਾਰਟੀ ਦਾ ਕੋਈ ਵੀ ਸਿਆਸੀ ਪ੍ਰੋਗਰਾਮ ਨਹੀਂ ਹੋਵੇਗਾ ਅਤੇ ਪਾਰਟੀ ਦੇ ਮੁੱਖ ਦਫਤਰ ਅਤੇ ਜ਼ਿਲ੍ਹਾ ਪੱਧਰ 'ਤੇ ਵੀ ਕਿਸੇ ਤਰ੍ਹਾਂ ਦੀ ਕੋਈ ਜਨਤਕ ਮੀਟਿੰਗ ਜਾਂ ਜਲਸਾ/ਧਰਨਾ ਵਗੈਰਾ ਨਹੀਂ ਕੀਤਾ ਜਾਵੇਗਾ।