Friday, November 22, 2024
 

ਚੰਡੀਗੜ੍ਹ / ਮੋਹਾਲੀ

ਕੋਰੋਨਾ ਸੰਕਟ ਦੇ ਮੱਦੇਨਜ਼ਰ ਪ੍ਰਸਾਸ਼ਨ ਦਾ ਵੱਡਾ ਫ਼ੈਸਲਾ, ਹੁਕਮਅਦੂਲੀ ਕਰਨ ਤੇ ਹੋਵੇਗੀ ਸਖਤ ਕਾਰਵਾਈ

July 16, 2020 11:08 AM

ਚੰਡੀਗੜ੍ਹ : ਦੇਸ਼ ਦੁਨੀਆ ਦੇ ਨਾਲ ਨਾਲ ਭਾਰਤ ਵਿਚ ਵੀ ਕੋਰੋਨਾ ਸੰਕਟ ਦੇ ਬੱਦਲ ਮੰਡਰਾ ਰਹੇ ਹਨ ਜਿਸ ਦੇ ਚਲਦਿਆਂ ਚੰਡੀਗੜ੍ਹ ਦੇ ਪ੍ਰਸ਼ਾਸਕ ਵੀ. ਪੀ. ਸਿੰਘ ਬਦਨੌਰ ਨੇ ਬੁੱਧਵਾਰ ਨੂੰ ਟ੍ਰਾਈਸਿਟੀ ਦੇ ਅਧਿਕਾਰੀਆਂ ਨਾਲ ਵਾਰ ਰੂਮ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ 'ਚ ਅਧਿਕਾਰੀਆਂ ਨੂੰ ਯੋਗ ਕਦਮ ਚੁੱਕਣ ਦੇ ਹੁਕਮ ਦਿੱਤੇ ਗਏ। ਮੀਟਿੰਗ 'ਚ ਪ੍ਰਸ਼ਾਸਕ ਨੇ ਫਿਲਹਾਲ ਵੀਕੈਂਡ ਕਰਫਿਊ ਨਾ ਲਗਾਉਣ ਦਾ ਫੈਸਲਾ ਲਿਆ, ਜਦਕਿ ਫਿਜ਼ੀਕਲ ਪ੍ਰੈੱਸ ਕਾਨਫਰੰਸ ’ਤੇ ਮੁਕੰਮਲ ਰੋਕ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਸਿਆਸੀ ਪਾਰਟੀਆਂ ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਇਕੱਠ ਅਤੇ ਫੰਕਸ਼ਨ ਨਾ ਕਰਨ, ਕਿਉਂਕਿ ਜ਼ਿਆਦਾ ਭੀੜ ਨਾਲ ਲਾਗ ਫੈਲਣ ਦਾ ਖ਼ਤਰਾ ਹੋ ਸਕਦਾ ਹੈ। ਜੇਕਰ ਕੋਈ ਅਜਿਹੇ ਪ੍ਰੋਗਰਾਮ ਰਾਹੀਂ ਕੇਂਦਰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਸਬੰਧਿਤ ਲੋਕਾਂ ’ਤੇ ਕਾਰਵਾਈ ਕੀਤੀ ਜਾਵੇਗੀ।

 

Have something to say? Post your comment

Subscribe