ਬਾਲੀਵੁੱਡ ਅਦਾਕਾਰ ਐਸ਼ਵਰਿਆ ਰਾਏ ਬੱਚਨ ਤੇ ਉਨ੍ਹਾਂ ਦੀ ਬੇਟੀ ਆਰਾਧਿਆ ਬੱਚਨ ਨੂੰ ਹਲਕੇ ਬੁਖ਼ਾਰ ਦੀ ਸ਼ਿਕਾਇਤ ਤੋਂ ਬਾਅਦ ਮੁੰਬਈ ਤੇ ਨਾਨਾਵਤੀ ਹਸਪਤਾਲ 'ਚ ਭਰਤੀ ਕਰਵਾ ਦਿੱਤਾ ਗਿਆ ਹੈ।
11 ਜੁਲਾਈ ਨੂੰ ਅਮਿਤਾਭ ਬੱਚਨ ਕੋਰੋਨਾ ਲਈ ਪਾਜ਼ਿਟਿਵ ਪਾਏ ਗਏ ਸਨ ਜਿਸ ਤੋਂ ਬਾਅਦ ਉਨ੍ਹਾਂ ਨੂੰ ਨਾਨਾਵਤੀ ਹਸਪਤਾਲ 'ਚ ਭਰਤੀ ਹੋਣਾ ਪਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਬੇਟੇ ਅਭਿਸ਼ੇਕ ਨੂੰ ਵੀ ਕੋਰੋਨਾ ਪਾਜ਼ਿਟਿਵ ਪਾਇਆ ਗਿਆ ਤੇ ਨਾਨਾਵਤੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਐਸ਼ਵਰਿਆ ਬੱਚਨ ਤੇ ਉਨ੍ਹਾਂ ਦੀ ਬੇਟੀ ਆਰਾਧਿਆ ਨੂੰ ਵੀ ਕੋਰੋਨਾ ਪਾਜ਼ਿਟਿਵ ਪਾਇਆ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਦੋਨਾਂ ਨੂੰ ਘਰ ਵਿੱਚ ਹੀ ਅਲਹਿਦਗੀ 'ਚ ਰੱਖਿਆ ਗਿਆ ਸੀ। ਅੱਜ ਥੋੜੇ ਬੁਖ਼ਾਰ ਦੀ ਸ਼ਿਕਾਇਤ ਤੋਂ ਬਾਅਦ ਐਸ਼ਵਰਿਆ ਤੇ ਅਰਾਧਿਆ ਨੂੰ ਵੀ ਹਸਪਤਾਲ ਦਾਖਲ ਕਰਾਇਆ ਗਿਆ ਹੈ। ਅਮਿਤਾਭ ਬਚਨ ਦੀ ਧਰਮ ਪਤਨੀ ਜਯਾ ਬੱਚਨ ਤੇ ਬਾਕੀ ਪਰਵਾਰ ਨੂੰ ਕੋਰੋਨਾ ਲਈ ਨੈਗੇਟਿਵ ਪਾਇਆ ਗਿਆ ਸੀ।