Friday, November 22, 2024
 

ਪੰਜਾਬ

ਕੋਰੋਨਾ ਤੋਂ ਮਿਲੇਗੀ ਰਾਹਤ, ਪੰਜਾਬ 'ਚ ਖੁਲ੍ਹਿਆ ਦੂਜਾ ਪਲਾਜ਼ਮਾ ਬੈਂਕ

July 21, 2020 09:23 PM

ਚੰਡੀਗੜ੍ਹ : ਮਿਸ਼ਨ ਫਤਹਿ ਤਹਿਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਅੱਗੇ ਵਧਾਉਂਦਿਆਂ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ, ਪੰਜਾਬ ਓ. ਪੀ. ਸੋਨੀ ਨੇ ਅੱਜ ਸਰਕਾਰੀ ਮੈਡੀਕਲ ਕਾਲਜ/ਰਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੂਬੇ ਦੇ ਪਹਿਲੇ ਅਤੇ ਦਿੱਲੀ ਤੋਂ ਬਾਅਦ ਦੇਸ਼ ਦੇ ਦੂਜੇ ਪਲਾਜ਼ਮਾ ਬੈਂਕ ਦੀ ਵੀਡੀਓ ਕਾਨਫਰੰਸਿੰਗ ਰਾਹੀਂ ਬਕਾਇਦਾ ਸ਼ੁਰੂਆਤ ਕੀਤੀ।
  ਇਸ ਮੌਕੋ ਬੋਲਦਿਆਂ ਸੋਨੀ ਨੇ ਕਿਹਾ ਕਿ ਪਲਾਜ਼ਮਾ ਬੈਂਕ ਇਸ ਮਹਾਂਮਾਰੀ ਦੇ ਇਲਾਜ ਵਿੱਚ ਸਹਾਈ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਥਾਪਤ ਹੋਇਆ ਇਹ ਪਲਾਜ਼ਮਾ ਬੈਂਕ ਬਹੁਤ ਵੱਡੀ ਪ੍ਰਾਪਤੀ ਹੈ। ਉਨ੍ਹਾਂ ਦੱਸਿਆ ਕਿ ਪਲਾਜ਼ਮਾ ਥੈਰੇਪੀ ਸਬੰਧੀ ਪਹਿਲਾਂ ਸੂਬੇ ਵਿੱਚ ਵੱਖ-ਵੱਖ ਟਰਾਇਲ ਸਫ਼ਲਤਾਪੂਰਵਕ ਕੀਤੇ ਗਏ ਹਨ, ਜਿਨ੍ਹਾਂ ਕਰਕੇ ਪਲਾਜ਼ਮਾ ਬੈਂਕ ਦੀ ਸਥਾਪਨਾ ਦਾ ਰਾਹ ਪੱਧਰਾ ਹੋਇਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਕੋਵਿਡ ਨਾਲ ਹੋਣ ਵਾਲੀਆਂ ਮੌਤਾਂ ਨੂੰ ਘੱਟ ਤੋਂ ਘੱਟ ਕਰਨ ਲਈ ਹਰ ਸੰਭਵ ਉਪਰਾਲਾ ਕਰ ਰਹੇ ਹਨ ਅਤੇ ਪਲਾਜ਼ਮਾ ਬੈਂਕ ਦੀ ਸ਼ੁਰੂਆਤ ਵੀ ਇਸੇ ਦਾ ਹੀ ਸਿੱਟਾ ਹੈ। ਉਨ੍ਹਾਂ ਨਵੇਂ ਬਣੇ ਪਲਾਜ਼ਮਾਂ ਬੈਂਕ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਹ ਦੋ ਪਲਾਜ਼ਮਾ ਮਸ਼ੀਨਾਂ ਨਾਲ ਲੈਸ ਹੈ ਅਤੇ ਛੇਤੀ ਹੀ ਤੀਜੀ ਮਸ਼ੀਨ ਵੀ ਲਿਆਂਦੀ ਜਾਵੇਗੀ।
  ਉਨ੍ਹਾਂ ਅੱਗੇ ਦੱਸਿਆ ਕਿ ਐਂਟੀਬਾਡੀ ਟੈਸਟਿੰਗ ਲਈ ਸਾਡੇ ਕੋਲ ਟੈਸਟਿੰਗ ਕਿੱਟਾਂ ਦੀ ਕੋਈ ਘਾਟ ਨਹੀਂ ਹੈ ਅਤੇ ਇਸ ਤੋਂ ਇਲਾਵਾ ਅਤਿ-ਆਧੁਨਿਕ ਟੈਸਟਿੰਗ ਸਾਜ਼ੋ-ਸਮਾਨ ਵੀ ਜਲਦੀ ਹੀ ਉਪਲੱਬਧ ਹੋਵੇਗਾ। ਉਨ੍ਹਾਂ ਸਿਹਤਯਾਬ ਹੋ ਚੁੱਕੇ ਕੋਵਿਡ ਮਰੀਜ਼ਾਂ ਨੂੰ ਪਲਾਜ਼ਮਾ ਦਾਨ ਕਰਨ ਲਈ ਅੱਗੇ ਆਉਣ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਇਹ ਉਪਰਾਲਾ ਉਨ੍ਹਾਂ ਦੀਆਂ ਕੋਸ਼ਿਸ਼ਾਂ ਨਾਲ ਹੀ ਨੇਪਰੇ ਚੜੇਗਾ। ਵੀਡੀਓ ਕਾਨਫਰੰਸ ਜ਼ਰੀਏ ਉਦਘਾਟਨੀ ਸਮਾਗਮ 'ਚ ਪਟਿਆਲਾ ਤੇ ਲੋਕ ਸਭਾ ਮੈਂਬਰ ਪਾਰਲੀਮੈਂਟ ਪਰਨੀਤ ਕੌਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ। ਇਸ ਮੌਕੇ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਡੀ. ਕੇ. ਤਿਵਾੜੀ ਨੇ ਦੱਸਿਆ ਕਿ ਰਜਿੰਦਰਾ ਹਾਲ 'ਚ ਕੋਵਿਡ ਦੇ ਮਰੀਜ਼ਾਂ ਲਈ 600 ਬਿਸਤਰਿਆਂ ਵਾਲੀ ਇਕਾਂਤਵਾਸ (ਆਈਸੋਲੇਸ਼ਨ) ਸਹੂਲਤ, ਜਿਸ 'ਚ ਹਰੇਕ ਬੈੱਡ ਨਾਲ ਸੌ ਫੀਸਦੀ ਆਕਸੀਜਨ ਸਪਲਾਈ ਦੀ ਸੁਵਿਧਾ, ਤੋਂ ਇਲਾਵਾ ਗੰਭੀਰ ਮਰੀਜ਼ਾਂ ਲਈ 54 ਵੈਂਟੀਲੈਟਰ ਵੀ ਕਾਰਜਸ਼ੀਲ ਹਨ । ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ 'ਚ ਵੈਂਟੀਲੇਟਰਾਂ ਦੀ ਗਿਣਤੀ 100 ਤੱਕ ਪਹੁੰਚ ਜਾਵੇਗੀ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe