ਚੰਡੀਗੜ੍ਹ : ਪਾਕਿਸਤਾਨ ਦੇ ਲਾਹੌਰ ਸ਼ਹਿਰ 'ਚ ਸਥਿਤ ਇਕ ਪ੍ਰਸਿੱਧ ਗੁਰਦੁਆਰੇ ਨੂੰ ਮਸਜਿਦ 'ਚ ਬਦਲਣ ਦੇ ਯਤਨਾਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ। ਇਸ ਸਬੰਧੀ ਟਵੀਟ ਕਰਦਿਆ ਮੁੱਖ ਮੰਤਰੀ ਨੇ ਲਿਖਿਆ ਕਿ 'ਲਾਹੌਰ 'ਚ ਪਵਿੱਤਰ ਸ੍ਰੀ ਸ਼ਹੀਦੀ ਸਥਾਨ ਗੁਰਦੁਆਰਾ ਨੂੰ ਮਸਜਿਦ 'ਚ ਬਦਲਣ ਦੇ ਯਤਨਾਂ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕਰਦਾ ਹਾਂ। ਇਹ ਸਥਾਨ ਭਾਈ ਤਾਰੂ ਸਿੰਘ ਜੀ ਦਾ ਸ਼ਹਾਦਤ ਸਥੱਲ ਹੈ। ਵਿਦੇਸ਼ ਮੰਤਰੀ ਡਾਕਟਰ ਐੱਸ ਜੈਸ਼ੰਕਰ ਨੂੰ ਅਪੀਲ ਕਰਦਾ ਹਾਂ ਕਿ ਪੰਜਾਬ ਦੀ ਇਸ ਚਿੰਤਾ ਨੂੰ ਸਖਤੀ ਨਾਲ ਪਾਕਿਸਤਾਨ ਕੋਲ ਉਠਾਉਂਦੇ ਹੋਏ ਸਿੱਖਾਂ ਦੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ'।