ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਦੇ ਮਾਮਲੇ 'ਚ ਅਦਾਕਾਰਾ ਰਿਆ ਚੱਕਰਵਰਤੀ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ 5 ਅਗੱਸਤ ਵਾਲੇ ਦਿਨ ਸੁਣਵਾਈ ਹੋਣ ਵਾਲੀ ਹੈ। ਰਿਆ ਵਲੋਂ ਦਾਖ਼ਲ ਇਸ ਪਟੀਸ਼ਨ 'ਚ ਪਟਨਾ 'ਚ ਦਰਜ ਮਾਮਲੇ ਦੀ ਜਾਂਚ ਮੁੰਬਈ ਟਰਾਂਸਫਰ ਕਰਨ ਦੀ ਮੰਗ ਕੀਤੀ ਹੈ। ਨਿਊਜ਼ ਏਜੰਸੀ ਪੀਟੀਆਈ ਅਨੁਸਾਰ ਸੁਪਰੀਮ ਕੋਰਟ ਦੀ ਵੈੱਬਸਾਈਟ 'ਤੇ ਅਪਲੋਡ ਕੀਤੀ ਗਈ ਲਿਸਟ ਅਨੁਸਾਰ ਇਸ ਪਟੀਸ਼ਨ 'ਤੇ ਬੁਧਵਾਰ ਨੂੰ ਜੱਜ ਰਿਸ਼ੀਕੇਸ਼ ਰਾਏ ਦੀ ਬੈਂਚ ਸੁਣਵਾਈ ਕਰੇਗੀ।