Saturday, January 18, 2025
 

ਸਿੱਖ ਇਤਿਹਾਸ

ਸ੍ਰੀ ਅਕਾਲ ਤਖ਼ਤ ਤੋਂ ਸੁੱਚਾ ਸਿੰਘ ਲੰਗਾਹ ਦਾ ਸਾਥ ਦੇਣ ਵਾਲੇ ਤਨਖ਼ਾਹੀਆ ਕਰਾਰ

August 04, 2020 05:38 PM

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਪੰਥ 'ਚੋਂ ਛੇਕੇ ਗਏ ਸੁੱਚਾ ਸਿੰਘ ਲੰਗਾਹ ਨਾਲ ਸੰਬੰਧ ਰੱਖਣ ਦੇ ਦੋਸ਼ 'ਚ ਸ਼੍ਰੋਮਣੀ ਕਮੇਟੀ ਮੈਂਬਰ ਰਤਨ ਸਿੰਘ ਜੱਫ਼ਰਵਾਲ ਤੇ ਗੁਰਿੰਦਰਪਾਲ ਸਿੰਘ ਗੋਰਾ ਨੂੰ ਤਨਖ਼ਾਹੀਆ ਕਰਾਰ ਦੇ ਦਿੱਤਾ ਗਿਆ ਹੈ। ਇਸ ਦਾ ਐਲਾਨ ਜਥੇਦਾਰ ਹਰਪ੍ਰੀਤ ਸਿੰਘ ਵਲੋਂ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਕੀਤਾ ਗਿਆ। ਦੂਜੇ ਪਾਸੇ ਬਾਬਾ ਲਖਵਿੰਦਰ ਸਿੰਘ ਦਮਦਮੀ ਟਕਸਾਲ ਅਤੇ ਵੱਖ-ਵੱਖ ਜਥੇਬੰਦੀਆਂ ਦੇ ਸਿੰਘਾਂ ਵੱਲੋਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸੁੱਚਾ ਸਿੰਘ ਲੰਗਾਹ ਅਤੇ ਉਨ੍ਹਾਂ ਨੂੰ ਅੰਮ੍ਰਿਤਪਾਨ ਕਰਵਾਉਣ ਵਾਲੇ ਨਿਹੰਗ ਸਿੰਘਾਂ, ਸ਼੍ਰੋਮਣੀ ਕਮੇਟੀ ਮੁਲਾਜ਼ਮਾ ਤੇ ਮੈਂਬਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਤਲਬ ਕਰਨ ਲਈ ਮੰਗ ਪੱਤਰ ਸੌਪਿਆ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਅਕਤੂਬਰ 2017 'ਚ ਸ਼੍ਰੋਮਣੀ ਅਕਾਲੀ ਦਲ ਦੀ ਕੌਰ ਕਮੇਟੀ ਮੈਂਬਰ ਸੁੱਚਾ ਸਿੰਘ ਲੰਗਾਹ ਵੱਲੋਂ ਬੱਜਰ ਕੁਰਹਿਤ ਕਰਨ ਕਾਰਣ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੰਥ 'ਚੋਂ ਛੇਕ ਦਿੱਤਾ ਗਿਆ ਸੀ ਪਰ ਸ਼੍ਰੋਮਣੀ ਕਮੇਟੀ ਦੇ ਦੋ ਮੈਂਬਰਾਂ ਤੇ ਕੁਝ ਮੁਲਾਜ਼ਮਾ ਵੱਲੋਂ ਮਿਲੀ ਭੁਗਤ ਨਾਲ ਸੁੱਚਾ ਸਿੰਘ ਲੰਗਾਹ ਨੂੰ ਅੰਮ੍ਰਿਤ ਪਾਨ ਕਰਵਾ ਦਿੱਤਾ ਗਿਆ।
  ਉਨ੍ਹਾਂ ਕਿਹਾ ਕਿ ਉਕਤ ਸਾਰੇ ਵਿਅਕਤੀਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਬੁਲਵਾ ਕੇ ਸਖ਼ਤ ਤੋਂ ਸਖ਼ਤ ਸਜ਼ਾ ਸੁਣਾਈ ਜਾਵੇ ਕਿਉਂਕਿ ਸੁੱਚਾ ਸਿੰਘ ਲੰਗਾਹ ਨੂੰ ਮੁਆਫ਼ ਕਰਨਾ ਹੈ ਜਾਂ ਨਹੀਂ ਇਸ ਦਾ ਫ਼ੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਣਾ ਹੈ। ਦੱਸ ਦੇਈਏ ਕਿ ਬੀਤੀ ਰਾਤ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਖੁਲਾਸਾ ਕਰਦੇ ਹੋਏ ਉਨ੍ਹਾਂ ਦੇ ਨਿੱਜੀ ਸਕੱਤਰ ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਨਾਲ ਸਬੰਧਤ ਮੁਲਾਜ਼ਮਾਂ ਜਿਨ੍ਹਾਂ ਵਿੱਚ ਰਸ਼ਪਾਲ ਸਿੰਘ ਇੰਚਾਰਜ, ਭਾਈ ਖੁਸ਼ਵੰਤ ਸਿੰਘ ਗ੍ਰੰਥੀ ਤੇ ਭਾਈ ਹਰਮੀਤ ਸਿੰਘ ਕਥਾਵਾਚਕ ਨੂੰ ਪ੍ਰਧਾਨ ਸ਼੍ਰੋਮਣੀ ਕਮੇਟੀ ਦੇ ਹੁਕਮਾ ਅਨੁਸਾਰ ਮੁਅੱਤਲ ਕਰ ਦਿੱਤਾ ਗਿਆ ਹੈ।
  ਉਧਰ ਗੜ੍ਹੀ ਗੁਰਦਾਸ ਨੰਗਲ ਦੇ ਨਿਹੰਗ ਸਿੰਘਾਂ ਦੇ ਭਾਈ ਰਣਜੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ 'ਤੇ ਮੁਆਫ਼ੀਨਾਮਾ ਪੇਸ਼ ਕਰਦਿਆਂ ਜਾਣੇ-ਅਨਜਾਣੇ ਵਿਚ ਹੋਈ ਭੁੱਲਣਾ ਦੀ ਮੁਆਫ਼ੀ ਦੇਣ ਲਈ ਬੇਨਤੀ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਜਾਣੇ-ਅਨਜਾਣੇ ਵਿਚ ਹੋਈ ਭੁੱਲਣਾ ਦੀ ਮੁਆਫ਼ੀ ਲਈ ਸਿੰਘ ਸਾਹਿਬ ਦੇ ਸਨਮੁਖ ਪੇਸ਼ ਹੋਏ ਹਾਂ ਜਥੇਦਾਰ ਸਾਹਿਬ ਜੋ ਵੀ ਫੈਂਸਲਾ ਕਰਨਗੇ ਸਾਨੂੰ ਮਨਜ਼ੂਰ ਹੋਵੇਗਾ। ਪੰਜ ਪਿਆਰਿਆਂ ਵਿਚ ਸ਼ਾਮਿਲ ਤਿੰਨ ਸਿੰਘਾਂ ਦੇ ਨਾਮ ਦੱਸਦਿਆਂ ਉਨ੍ਹਾਂ ਬਾਬਾ ਤਰਸੇਮ ਸਿੰਘ, ਬਾਬਾ ਗੁਰਮੇਜ ਸਿੰਘ ਤੇ ਬਾਬਾ ਹਰਪਾਲ ਸਿੰਘ ਦਾ ਨਾਮ ਲਿਆ ਹੈ।

 

Have something to say? Post your comment

 
 
 
 
 
Subscribe