Friday, November 22, 2024
 

ਪੰਜਾਬ

ਬੈਂਸ ਨੂੰ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇਣਾ ਪਿਆ ਮਹਿੰਗਾ, ਕੋਰੋਨਾ ਦਾ ਖ਼ਦਸ਼ਾ?

August 13, 2020 01:12 PM

ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਆਗੂ ਸੰਨੀ ਕੈਂਥ ਨਾਲ ਬੀਤੇ ਦਿਨੀਂ ਹੋਈ ਕੁੱਟਮਾਰ ਦੇ ਮਾਮਲੇ 'ਚ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੂੰ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇਣਾ ਹੁਣ ਮਹਿੰਗਾ ਪੈਂਦਾ ਦਿਖਾਈ ਦੇ ਰਿਹਾ ਹੈ ਕਿਉਂਕਿ ਲੁਧਿਆਣਾ ਪੁਲਿਸ ਵੱਲੋਂ ਸਿਮਰਜੀਤ ਬੈਂਸ, ਉਨ੍ਹਾਂ ਦੇ ਭਰਾ ਬਲਵਿੰਦਰ ਬੈਂਸ ਅਤੇ ਸੰਨੀ ਕੈਂਥ ਸਣੇ 30 ਲੋਕਾਂ 'ਤੇ ਕੋਵਿਡ ਨਿਯਮਾਂ ਦੀਆਂ ਧੱਜੀਆਂ ਉਡਾਉਣ ਸਬੰਧੀ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇੱਥੇ ਹੀ ਬਸ ਨਹੀਂ, ਧਰਨੇ ਦੌਰਾਨ ਡਿਊਟੀ ਦੇ ਰਹੇ 6 ਪੁਲਿਸ ਮੁਲਾਜ਼ਮਾਂ ਦੇ ਕੋਰੋਨਾ ਪੌਜ਼ਿਟਿਵ ਪਾਏ ਜਾਣ ਮਗਰੋਂ ਹੁਣ ਮੁਕੱਦਮੇ 'ਚ ਦਰਜ ਸਾਰੇ ਹੀ ਲੋਕਾਂ ਨੂੰ ਕੋਰੋਨਾ ਟੈਸਟ ਵੀ ਕਰਵਾਉਣਾ ਪਵੇਗਾ। ਲੁਧਿਆਣਾ ਡਵੀਜ਼ਨ-ਨੰਬਰ 5 ਦੀ ਐਸ. ਐੱਚ. ਓ. ਰਿਚਾ ਰਾਣੀ ਨੇ ਦੱਸਿਆ ਕਿ ਕੋਰੋਨਾ ਦੇ ਨਿਯਮਾਂ ਦੀਆਂ ਧੱਜੀਆਂ ਉਡਾਉਣ ਕਰਕੇ ਬੈਂਸ ਅਤੇ ਉਨ੍ਹਾਂ ਦੇ ਸਮਰਥੱਕਾਂ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮੁਕੱਦਮੇ 'ਚ ਸਿਮਰਜੀਤ ਬੈਂਸ ਅਤੇ ਬਲਵਿੰਦਰ ਬੈਂਸ ਸਣੇ ਜਿੰਨੇ ਲੋਕਾਂ ਦੇ ਨਾਂ ਦਰਜ ਹਨ, ਉਨ੍ਹਾਂ ਸਭ ਨੂੰ ਹੁਣ ਕੋਰੋਨਾ ਟੈਸਟ 2 ਦਿਨਾਂ 'ਚ ਕਰਵਾਉਣਾ ਪਵੇਗਾ ਨਹੀਂ ਤਾਂ ਪੁਲਿਸ ਜ਼ਬਰੀ ਇਨ੍ਹਾਂ ਲੋਕਾਂ ਦਾ ਕੋਰੋਨਾ ਟੈਸਟ ਕਰਵਾਏਗੀ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe