ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 74ਵੇਂ ਆਜ਼ਾਦੀ ਦਿਹਾੜੇ ਮੌਕੇ ਮੋਹਾਲੀ ਵਿਖੇ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਜਨਤਾ ਨੂੰ ਸੰਬੋਧਨ ਕਰਦਿਆ ਕਰਦਿਆਂ ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਦਿਹਾੜਾ ਸਾਡੇ ਇਕ ਇਤਿਹਾਸ ਦਾ ਬਹੁਤ ਵੱਡਾ ਦਿਨ ਹੈ। ਅੱਜ ਦੇ ਦਿਨ ਅਸੀਂ ਉਨ੍ਹਾਂ ਸ਼ਹੀਦਾਂ ਨੂੰ ਯਾਦ ਕਰਦੇ ਹਾਂ ਜਿਨ੍ਹਾਂ ਨੇ ਦੇਸ਼ ਨੂੰ ਆਜ਼ਾਦੀ ਦਵਾਉਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕੋਰੋਨਾ ਸੰਕਟ ਬਾਰੇ ਬੋਲਦਿਆਂ ਕਿਹਾ ਕਿ ਇਸ ਸਾਲ ਕੋਰੋਨਾ ਕਾਰਨ ਇਹ ਦਿਹਾੜੇ ਜ਼ਿਆਦਾ ਧੁੰਮਧਾਮ ਨਾਲ ਨਹੀਂ ਮਨਾਇਆ ਜਾ ਰਿਹਾ। ਉਨ੍ਹਾਂ ਕਿਹਾ ਕਿ ਅਗਲੇ ਸਾਲ 75ਵੇਂ ਸੁਤੰਤਰਤਾ ਦਿਵਸ ਨੂੰ ਵੱਡੇ ਪੱਧਰ 'ਤੇ ਮਨਾਇਆ ਜਾਵੇਗਾ। ਕੋਰੋਨਾ ਮਹਾਮਾਰੀ ਨੇ ਪੂਰੇ ਵਿਸ਼ਵ 'ਚ ਪੈਰ ਪਸਾਰੇ ਹੋਏ ਹਨ। ਇਸ ਖਿਲ਼ਾਫ਼ ਡਾਕਟਰ ਡਟੇ ਹੋਏ ਹਨ ਤੇ ਸੂਬਾ ਵਾਸੀਆਂ ਵਲੋਂ ਵੀ ਸਾਰੀਆਂ ਹਦਾਇਤਾ ਦੀ ਪਾਲਣਾ ਕੀਤੀ ਜਾ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਚੀਨੀਆਂ ਵਲੋਂ ਭਾਰਤੀ ਫ਼ੌਜ 'ਤੇ ਕੀਤੇ ਹਮਲੇ ਬਾਰੇ ਬੋਲਦਿਆਂ ਕਿਹਾ ਕਿ ਇਕ ਪਾਸੇ ਹਿੰਦੀ ਚੀਨੀ ਬਾਈ-ਬਾਈ ਦੇ ਨਾਅਰੇ ਲਗਾ ਰਹੇ ਹਨ ਤੇ ਦੂਜੇ ਪਾਸੇ ਹਮਲੇ ਕਰ ਰਹੇ ਹਨ। ਚੀਨੀਆ ਨੇ ਸਾਡੇ ਜਵਾਨਾਂ 'ਤੇ ਸੀਖਾਂ ਵਾਲੇ ਡੰਡਿਆਂ ਨਾਲ ਹਮਲਾ ਕਰ ਦਿੱਤਾ ਸੀ, ਜਿਸ ਕਾਰਨ ਸਾਡੇ 20 ਜਵਾਨ ਸ਼ਹੀਦ ਹੋ ਗਏ। ਇਸ ਹਮਲੇ 'ਚ ਗੁਰਤੇਜ ਸਿੰਘ ਨੇ ਇਸ ਹਮਲੇ 'ਚ ਇਕੱਲੇ ਨੇ ਬਿਨ੍ਹਾਂ ਕਿਸੇ ਹਥਿਆਰ ਕਈ ਚੀਨੀਆਂ ਨੂੰ ਸ਼ਹੀਦ ਕਰ ਦਿੱਤਾ ਪਰ ਇਸੇ ਦੌਰਾਨ ਇਕ ਚੀਨੀ ਨੇ ਉਸ ਦੀ ਪਿੱਛ 'ਤੇ ਵਾਰ ਕਰਕੇ ਉਸ ਨੂੰ ਸ਼ਹੀਦ ਕਰ ਦਿੱਤਾ ਸੀ। ਇਹ ਲੋਕ ਕਾਇਰ ਹਨ।