Friday, November 22, 2024
 

ਪੰਜਾਬ

ਹੁਣ ਬਾਬਾ ਬਕਾਲਾ ਸਾਹਿਬ 'ਚ ਲਹਿਰਾਇਆ ਖਾਲਿਸਤਾਨ ਦਾ ਝੰਡਾ

August 15, 2020 06:16 PM

ਬਾਬਾ ਬਕਾਲਾ ਸਾਹਿਬ  : ਆਜ਼ਾਦੀ ਦਿਹਾੜੇ ਮੌਕੇ ਮੋਗਾ ਤੋਂ ਬਾਅਦ ਅੱਜ ਤਹਿਸੀਲ ਕੰਪਲੈਕਸ ਬਾਬਾ ਬਕਾਲਾ ਸਾਹਿਬ ਅੰਦਰ ਵਸੀਕਾ ਨਵੀਸ ਲਾਜਵੰਤ ਸਿੰਘ ਵੋਹਰਾ ਦੀ ਦੁਕਾਨ 'ਤੇ ਕਿਸੇ ਅਣਪਛਾਤੇ ਵਿਅਕਤੀ ਵਲੋਂ ਖਾਲਿਸਤਾਨੀ ਝੰਡਾ ਲਹਿਰਾ ਦਿੱਤਾ ਗਿਆ । ਜਿਸ ਤੋਂ ਬਾਅਦ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਕੁਝ ਸਮੇਂ ਬਾਅਦ ਹੀ ਇਸ ਝੰਡੇ ਨੂੰ ਮੁਲਾਜ਼ਮਾਂ ਨੇ ਉਤਾਰ ਦਿੱਤਾ ਅਤੇ ਝੰਡੇ ਦੇ ਕੁਝ ਹਿੱਸਾ ਉੱਪਰ ਹੀ ਰਹਿ ਗਏ। ਇਸ ਸਬੰਧੀ ਵਸੀਕਾ ਨਵੀਸ ਨੇ ਦੱਸਿਆ ਕਿ ਅੱਜ 14 ਅਗਸਤ ਹੋਣ ਕਾਰਣ ਮੇਰੀ ਦੁਕਾਨ ਬੰਦ ਸੀ ਤੇ ਮੈਨੂੰ ਕਿਸ ਨੇ ਫੋਨ ਕਰਕੇ ਇਸ ਦੀ ਜਾਣਕਾਰੀ ਦਿੱਤੀ, ਜਿਸ ਤੋਂ ਬਾਅਦ ਮੌਕੇ 'ਤੇ ਪਹੁੰਚ ਕੇ ਮੈਂ ਇਸ ਦੀ ਸੂਚਨਾ ਸਥਾਨਕ ਪੁਲਸ ਨੂੰ ਦਿੱਤੀ । ਦੂਜੇ ਪਾਸੇ ਇਸ ਸਬੰਧੀ ਜਦੋਂ ਡੀ.ਐੱਸ.ਪੀ. ਬਾਬਾ ਬਕਾਲਾ ਸਾਹਿਬ ਹਰਕ੍ਰਿਸ਼ਨ ਸਿੰਘ ਨਾਲ ਫੋਨ 'ਤੇ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਮੈਨੂੰ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਹੈ। ਇਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੇ ਕੱਲ੍ਹ ਮੋਗਾ ਵਿਖੇ ਡੀ.ਸੀ. ਦਫ਼ਤਰ 'ਤੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਤਿਰੰਗੇ ਝੰਡੇ ਨੂੰ ਕੱਟ ਕੇ ਉਸ ਦਾ ਆਪਮਾਨ ਕਰਦੇ ਹੋਏ ਖਾਲਿਸਤਾਨ ਦਾ ਝੰਡਾ ਲਹਿਰਾਇਆ ਗਿਆ ਸੀ। ਇਸ ਤੋਂ ਬਾਅਦ ਅੱਜ ਫਿਰ ਸਵੇਰੇ ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਵਿਖੇ ਪੰਚਾਇਤ ਘਰ 'ਤੇ ਕੁਝ ਸ਼ਰਾਰਤੀ ਅਨਸਰਾਂ ਵਲੋਂ ਖਾਲਿਸਤਾਨ ਦਾ ਝੰਡਾ ਲਹਿਰਾਉਣ ਗਿਆ ਸੀ। ਹਾਲਾਂਕਿ ਪੁਲਸ ਤੇ ਪੰਚਾਇਤ ਨੇ ਖਾਲਿਸਤਾਨ ਦਾ ਝੰਡਾ ਉਥੋਂ ਉਤਾਰ ਦਿੱਤਾ ਸੀ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

 
 
 
 
Subscribe