Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਆਜ਼ਾਦੀ ਦਿਹਾੜੇ 'ਤੇ ਕੈਪਟਨ ਵੱਲੋਂ ਵੱਡੇ ਐਲਾਨ

August 15, 2020 06:23 PM

ਆਜ਼ਾਦੀ ਦਿਹਾੜੇ ਦੇ ਭਾਸ਼ਣ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡੇ ਐਲਾਨ ਕੀਤੇ ਹਨ। ਮੁੱਖ ਮੰਤਰੀ ਨੇ ਸਰਕਾਰੀ ਖੇਤਰ ਵਿੱਚ ਇਕ ਲੱਖ ਨੌਕਰੀਆਂ ਸਣੇ ਕੁੱਲ ਛੇ ਲੱਖ ਨੌਜਵਾਨਾਂ ਨੂੰ ਆਉਂਦੇ ਦੋ ਸਾਲਾਂ ਵਿੱਚ ਨੌਕਰੀਆਂ ਦਿੱਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 50, 000 ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਵਿੱਤੀ ਸਾਲ 2021 ਅਤੇ ਹੋਰ 50, 000 ਨੌਕਰੀਆਂ ਵਿੱਤੀ ਸਾਲ 2022 ਦੌਰਾਨ ਦਿੱਤੀਆਂ ਜਾਣਗੀਆਂ। ਉਨ੍ਹਾਂ ਪ੍ਰਾਈਵੇਟ ਖੇਤਰ ਵਿੱਚ 50, 000 ਨੌਜਵਾਨਾਂ ਦੀ ਪਲੇਸਮੈਂਟ ਦੇ ਟੀਚੇ ਨਾਲ ਅਗਲੇ ਮਹੀਨੇ ਵਰਚੁਅਲ ਮੈਗਾ ਜੌਬ ਮੇਲੇ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਅਹਿਮ ਯੋਜਨਾ 'ਘਰ ਘਰ ਰੋਜ਼ਗਾਰ ਸਕੀਮ' ਤਹਿਤ ਹੁਣ ਤੱਕ 13.60 ਲੱਖ ਨੌਜਵਾਨਾਂ ਨੂੰ ਰੋਜ਼ਗਾਰ/ਸਵੈ-ਰੋਜ਼ਗਾਰ ਮੁਹੱਈਆ ਕਰਵਾਇਆ ਜਾ ਚੁੱਕਾ ਹੈ।
   ਉਦਯੋਗਾਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਲਈ ਪ੍ਰੋਤਸਾਹਨ ਦੇਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਹੁਣ ਤੱਕ 63000 ਕਰੋੜ ਰੁਪਏ ਦਾ ਨਿਵੇਸ਼ ਜ਼ਮੀਨੀ ਪੱਧਰ 'ਤੇ ਹੋ ਚੁੱਕਾ ਹੈ ਜਿਸ ਨਾਲ ਸੂਬੇ ਵਿੱਚ ਦੋ ਲੱਖ ਨੌਜਵਾਨਾਂ ਨੂੰ ਰੋਜ਼ਗਾਰ ਦੀ ਸਮਰੱਥਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਉਨ੍ਹਾਂ ਦੀ ਸਰਕਾਰ ਬੇਜ਼ਮੀਨੇ ਕਿਸਾਨਾਂ ਤੇ ਕਿਰਤੀਆਂ ਦਾ 520 ਕਰੋੜ ਰੁਪਏ ਦਾ ਕਰਜ਼ਾ ਮੁਆਫ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕਰਜ਼ਾ ਮੁਆਫੀ ਸਕੀਮ ਤਹਿਤ ਹੁਣ ਤੱਕ 5.62 ਲੱਖ ਕਿਸਾਨਾਂ ਦਾ 4700 ਕਰੋੜ ਰੁਪਏ ਦਾ ਕਰਜ਼ਾ ਮਾਫ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜਲਦੀ ਹੀ ਕਿਸਾਨਾਂ ਦੀ ਮਾਲਕੀ ਵਾਲੀ ਜ਼ਮੀਨ ਦੀ ਰੱਖਿਆ ਅਤੇ ਖੇਤੀਬਾੜੀ ਜ਼ਮੀਨ ਉਤੇ ਕਿਰਾਏਦਾਰਾਂ ਦੇ ਅਧਿਕਾਰਾਂ ਸਬੰਧੀ ਨਵਾਂ ਲੈਂਡ ਲੀਜਿੰਗ ਕਾਨੂੰਨ ਲੈ ਕੇ ਆ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਜਲਦ ਹੀ ਸਮਾਰਟ ਰਾਸ਼ਨ ਕਾਰਡ ਸਕੀਮ ਦੇ ਸ਼ੁਰੂ ਹੋ ਜਾਣ ਨਾਲ 1.41 ਕਰੋੜ ਲੋਕਾਂ ਨੂੰ ਫਾਇਦਾ ਮਿਲੇਗਾ ਜੋ ਵਾਜਬ ਕੀਮਤਾਂ ਦੀਆਂ ਦੁਕਾਨਾਂ ਤੋਂ ਰਾਸ਼ਨ ਲੈਣ ਦੇ ਯੋਗ ਹੋਣਗੇ।
   ਸੂਬੇ ਦੇ ਬੁਨਿਆਦੀ ਢਾਂਚੇ ਨੂੰ ਹੋਰ ਅੱਗੇ ਹੁਲਾਰਾ ਦੇਣ ਲਈ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਅਗਲੇ ਦੋ ਸਾਲਾਂ ਵਿੱਚ 12000 ਕਰੋੜ ਰੁਪਏ ਦੀ ਲਾਗਤ ਨਾਲ 1300 ਕਿਲੋਮੀਟਰ ਦੀਆਂ ਸੂਬਾਈ ਤੇ ਕੌਮੀ ਸੜਕਾਂ ਬਣਾਈਾਂ ਜਾਣਗੀਆਂ। ਇਸ ਦੇ ਨਾਲ ਹੀ ਪਿਛਲੇ ਤਿੰਨ ਸਾਲਾਂ ਵਿੱਚ 3278 ਕਰੋੜ ਰੁਪਏ ਦੀ ਲਾਗਤ ਨਾਲ 28830 ਕਿਲੋਮੀਟਰ ਪੇਂਡੂ ਸੜਕਾਂ ਦਾ ਪਹਿਲਾਂ ਹੀ ਮੁਰੰਮਤ ਹੋ ਚੁੱਕੀ ਹੈ। ਅਗਲੇ ਦੋ ਸਾਲਾਂ ਵਿੱਚ 834 ਕਰੋੜ ਰੁਪਏ ਦੇ ਨਿਵੇਸ਼ ਨਾਲ 6162 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਹੋਵੇਗੀ। ਇਸ ਤੋਂ ਇਲਾਵਾ 82 ਕਰੋੜ ਰੁਪਏ ਦੀ ਲਾਗਤ ਨਾਲ ਹੋਰ 17000 ਕਿਲੋਮੀਟਰ ਲਿੰਕ ਸੜਕਾਂ ਦੀ ਰਿਪੇਅਰ ਕੀਤੀ ਜਾਵੇਗੀ।
   ਪੰਜਾਬ ਦੀ ਖੇਡ ਖੇਤਰ ਵਿੱਚ ਗੁਆਚੀ ਹੋਈ ਸ਼ਾਨ ਮੁੜ ਬਹਾਲ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਗਲੇ ਦੋ ਸਾਲਾਂ ਵਿੱਚ ਸੂਬੇ ਭਰ ਵਿੱਚ 750 ਪੇਂਡੂ ਖੇਡ ਸਟੇਡੀਅਮ ਬਣਾਏ ਜਾਣਗੇ। ਉਨ੍ਹਾਂ ਅਗਲੇ ਦੋ ਸਾਲਾਂ ਲਈ 2500 ਕਰੋੜ ਰੁਪਏ ਦੇ ਨਿਵੇਸ਼ ਵਾਲੀ ਸਮਾਰਟ ਪੇਂਡੂ ਮੁਹਿੰਮ ਦੇ ਦੂਜੇ ਪੜਾਅ ਦਾ ਐਲਾਨ ਕੀਤਾ। ਇਸ ਯੋਜਨਾ ਦੇ ਪਹਿਲੇ ਪੜਾਅ ਵਿੱਚ 835 ਕਰੋੜ ਰੁਪਏ ਦੀ ਲਾਗਤ ਨਾਲ ਪਿੰਡਾਂ ਵਿੱਚ 19132 ਕੰਮ ਮੁਕੰਮਲ ਹੋ ਚੁੱਕੇ ਹਨ। ਸਾਰੀ ਪੇਂਡੂ ਵਸੋਂ ਨੂੰ ਅਗਲੇ ਦੋ ਸਾਲਾਂ ਅੰਦਰ ਪੀਣਯੋਗ ਪਾਣੀ ਮਿਲੇਗਾ ਜਿਸ ਉਪਰ 1200 ਕਰੋੜ ਰੁਪਏ ਖਰਚੇ ਜਾਣਗੇ।
   ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਗਲੇ ਦੋ ਸਾਲਾਂ ਵਿੱਚ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਉਤੇ 1046 ਕਰੋੜ ਰੁਪਏ ਖਰਚੇ ਜਾਣਗੇ ਜਦੋਂ ਕਿ ਸੂਬੇ ਦੇ ਸਾਰੇ ਪੇਂਡੂ ਤੇ ਸ਼ਹਿਰੀ ਪਰਿਵਾਰਾਂ ਨੂੰ 5 ਲੱਖ ਰੁਪਏ ਸਿਹਤ ਬੀਮਾ ਮੁਹੱਈਆ ਕਰਵਾਉਣ ਲਈ ਸਰਬੱਤ ਸਿਹਤ ਬੀਮਾ ਯੋਜਨਾ ਦਾ ਦਾਇਰਾ ਵਧਾਇਆ ਜਾਵੇਗਾ।

 

Have something to say? Post your comment

Subscribe