ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਨਵੀਂ ਦਿੱਲੀ ਸਥਿਤ ਅਖਿਲ ਭਾਰਤੀ ਆਯੁਵਿਗਿਆਨ ਸੰਸਥਾ (ਏਮਜ਼ ) ’ਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅਮਿਤ ਸ਼ਾਹ ਨੂੰ ਦੇਰ ਰਾਤ ਕਰੀਬ 2 ਵਜੇ ਏਮਜ਼ ਦੇ ਓਲਡ ਪ੍ਰਾਈਵੇਟ ਵਾਰਡ ’ਚ ਦਾਖ਼ਲ ਕਰਵਾਇਆ ਗਿਆ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਸਾਹ ਸੰਬੰਧੀ ਪਰੇਸ਼ਾਨੀ ਆ ਰਹੀ ਸੀ, ਜਿਸ ਵਜ੍ਹਾ ਕਰ ਕੇ ਉਨ੍ਹਾਂ ਨੂੰ ਏਮਜ਼ ’ਚ ਦਾਖ਼ਲ ਕਰਵਾਇਆ ਗਿਆ। ਏਮਸ ਦੇ ਡਾ. ਰਣਦੀਪ ਗੁਲੇਰੀਆ ਦੀ ਅਗਵਾਈ ਵਿਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।