ਚੰਡੀਗੜ੍ਹ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੂਰਬਲੇ ਤਪ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਲਈ ਕਿਵਾੜ 4 ਸਤੰਬਰ ਨੂੰ ਖੋਲੇ ਜਾ ਰਹੇ ਹਨ। ਇਸ ਸਬੰਧੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਸੰਗਤਾਂ ਦੀ ਯਾਤਰਾ ਸਬੰਧੀ ਕਿਵਾੜ ਖੋਲ੍ਹਣ ਲਈ ਆਗਿਆ ਸਰਕਾਰ ਤੋਂ ਮਿਲ ਚੁੱਕੀ ਹੈ। ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਕਿਵਾੜ 3 ਮਹੀਨਿਆਂ ਲਈ ਬੰਦ ਰਹਿਣ ਤੋਂ ਬਾਅਦ ਖੋਲੇ ਜਾ ਰਹੇ ਹਨ।