ਨਵੀਂ ਦਿੱਲੀ : ਦੇਸ਼ ਦੀ ਰਾਜਧਾਨੀ ਦਿੱਲੀ 'ਚ ਕੋਰੋਨਾ ਦੇ ਵਧਦੇ ਇਨਫੈਕਸ਼ਨ ਦਰਮਿਆਨ ਸਫ਼ਾਈ ਸੇਵਕ ਜਾਨ ਜ਼ੋਖਮ 'ਚ ਪਾ ਕੇ ਆਪਣਾ ਫਰਜ਼ ਨਿਭਾ ਰਹੇ ਹਨ । ਇਸ ਵਿਚ ਕਈ ਸਫ਼ਾਈ ਕਾਮੇ ਕੋਰੋਨਾ ਨਾਲ ਲੜਦੇ ਹੋਏ ਆਪਣੀ ਜਾਨ ਵੀ ਗਵਾ ਚੁਕੇ ਹਨ । ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅਜਿਹੇ ਹੀ ਇਕ ਕੋਰੋਨਾ ਯੋਧੇ ਦੇ ਪਰਿਵਾਰ ਲਈ ਮਦਦ ਦਾ ਹੱਥ ਵਧਾਇਆ ਹੈ। ਕੇਜਰੀਵਾਲ ਨੇ ਡਿਊਟੀ ਦੌਰਾਨ ਕੋਵਿਡ-19 ਕਾਰਨ ਜਾਨ ਗਵਾਉਣ ਵਾਲੇ ਇਕ ਸਫ਼ਾਈ ਸੇਵਕ ਰਾਜੂ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਹੈ । ਉਨ੍ਹਾਂ ਨੇ ਕਿਹਾ ਕਿ ਸਾਨੂੰ ਅਜਿਹੇ ਸਾਰੇ ਕੋਰੋਨਾ ਯੋਧਿਆਂ 'ਤੇ ਮਾਣ ਹੈ, ਜੋ ਦਿੱਲੀ ਦੀ ਜਨਤਾ ਦੀ ਸੁਰੱਖਿਆ ਲਈ ਆਪਣੀ ਜਾਨ ਨਿਸ਼ਾਵਰ ਕਰ ਰਹੇ ਹਨ।