Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਰਾਸ਼ਟਰੀ

ਦਿੱਲੀ ਚ ਮੁਕਾਬਲੇ ਦੌਰਾਨ ਇਕ ਅਤਿਵਾਦੀ ਕਾਬੂ

August 22, 2020 10:33 AM

ਨਵੀਂ ਦਿੱਲੀ :  ਦਿੱਲੀ ਪੁਲਿਸ ਨੇ ਅੱਜ ਧੌਲਾ ਕੁਆਂ ਤੋਂ  ਅੱਤਵਾਦੀ ਸੰਗਠਨ ਆਈ. ਐੱਸ. ਆਈ. ਐੱਸ. ਦੇ ਇਕ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ। ਸਪੈਸ਼ਲ ਸੈੱਲ ਨੇ ਮੁਕਾਬਲੇ ਤੋਂ ਬਾਅਦ ਅੱਤਵਾਦੀ ਨੂੰ ਗ੍ਰਿਫ਼ਤਾਰ ਕੀਤਾ। ਉਸ ਕੋਲੋਂ ਆਈ. ਈ. ਡੀ. ਵੀ ਬਰਾਮਦ ਹੋਈ ਹੈ।  ਸਪੈਸ਼ਲ ਸੈੱਲ ਦੇ ਡਿਪਟੀ ਕਮਿਸ਼ਨਰ ਪ੍ਰਮੋਦ ਸਿੰਘ ਕੁਸ਼ਵਾਹਾ ਨੇ ਦੱਸਿਆ ਕਿ ਅੱਤਵਾਦੀ ਨੂੰ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ। ਮੁਕਾਬਲਾ ਧੌਲਾ ਕੁਆਂ ਤੋਂ ਕਰੋਲਬਾਗ ਦਰਮਿਆਨ ਰਸਤੇ 'ਚ ਰਿਜ਼ ਰੋਡ 'ਤੇ ਹੋਇਆ।  ਦੱਸਿਆ ਜਾ ਰਿਹਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਅੱਤਵਾਦੀ ਨੇ ਕਈ ਥਾਵਾਂ 'ਤੇ ਰੇਕੀ ਕੀਤੀ ਸੀ। ਗ੍ਰਿਫ਼ਤਾਰ ਕੀਤੇ ਗਏ ਅੱਤਵਾਦੀ ਦਾ ਨਾਂ ਅਬੂ ਯੂਸੁਫ ਦੱਸਿਆ ਜਾ ਰਿਹਾ ਹੈ। ਦਿੱਲੀ ਪੁਲਸ ਮੁਤਾਬਕ ਗ੍ਰਿਫ਼ਤਾਰ ਅੱਤਵਾਦੀ ਉੱਤਰ ਪ੍ਰਦੇਸ਼ ਦੇ ਬਲਰਾਮਪੁਰ ਦਾ ਰਹਿਣ ਵਾਲਾ ਹੈ। ਇਕ ਟੀਮ ਬਲਰਾਮਪੁਰ ਵਿਚ ਛਾਪੇਮਾਰੀ ਕਰ ਰਹੀ ਹੈ। ਅਬੂ ਯੂਸੁਫ ਨਾਲ ਇਕ ਹੋਰ ਅੱਤਵਾਦੀ ਸੀ, ਜੋ ਫਰਾਰ ਹੋ ਗਿਆ ਹੈ। ਉਸ ਦੀ ਗ੍ਰਿਫ਼ਤਾਰੀ  ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

 

Have something to say? Post your comment

Subscribe