ਪਠਾਨਕੋਟ : ਪਠਾਨਕੋਟ ਦੇ ਮੁਹੱਲਾ ਅਬਰੋਲ ਨਗਰ 'ਚ ਗੈਸ ਸਿਲੰਡਰ ਲੀਕ ਹੋਣ ਕਾਰਨ 6 ਲੋਕਾਂ ਦੇ ਝੁਲਸਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਾਦਸੇ 'ਚ ਇਕ ਪਰਿਵਾਰ ਦੇ 5 ਮੈਂਬਰ ਜਦਕਿ ਇਕ ਉਨ੍ਹਾਂ ਦਾ ਗੁਆਂਢੀ ਵੀ ਸ਼ਾਮਲ ਹੈ। ਇਨ੍ਹਾਂ 'ਚੋਂ ਦੋ ਵਿਅਕਤੀਆਂ ਦਾ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਿਲੰਡਰ ਖ਼ਤਮ ਹੋਣ ਕਾਰਨ ਜਦੋਂ ਉਨ੍ਹਾਂ ਨੇ ਦੂਜਾ ਸਿਲੰਡਰ ਲਗਾਉਣ ਦੀ ਕੋਸ਼ਿਸ਼ ਕੀਤੀ ਤਾਂ ਗੈਸ ਲੀਕ ਹੋਣ ਕਾਰਨ ਉਥੇ ਅੱਗ ਲੱਗ ਗਈ, ਜਿਸ ਕਾਰਨ 6 ਲੋਕ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ਼ ਲਈ ਸਿਵਲ ਹਸਪਤਾਲ ਲਿਆਂਦਾ ਗਿਆ ਹੈ, ਜਿਥੇ ਦੋ ਲੋਕਾਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਹੈ।