ਵਾਸ਼ਿੰਗਟਨ : ਅਮਰੀਕਾ ਦੁਨੀਆ 'ਚ ਕੋਰੋਨਾ ਵਾਇਰਸ ਨਾਲ ਸਭ ਤੋਂ ਪ੍ਰਭਾਵਿਤ ਦੇਸ਼ਾਂ 'ਚੋਂ ਇਕ ਦੇਸ਼ ਹੈ। ਕੋਰੋਨਾ ਦੇ ਪ੍ਰਕੋਪ ਦੇ ਚਲਦਿਆਂ ਅਮਰੀਕਾ ਨੇ ਪਲਾਜ਼ਮਾ ਥੈਰੇਪੀ ਦੇ ਲਈ ਐਮਰਜੈਂਸੀ ਪ੍ਰਵਾਨਗੀ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਖੁਦ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੀਤਾ ਹੈ। ਇਕ ਬਿਆਨ ਜਾਰੀ ਕਰਦਿਆਂ ਟਰੰਪ ਨੇ ਕਿਹਾ ਕਿ ਉਹ ਅੱਜ ਚੀਨੀ ਵਾਇਰਸ ਦੇ ਖਿਲਾਫ ਇਕ ਇਤਿਹਾਸਕ ਐਲਾਨ ਕਰ ਰਹੇ ਹਨ ਜਿਸ ਨਾਲ ਬਹੁਤ ਸਾਰੀਆਂ ਜ਼ਿੰਦਗੀਆਂ ਬਚਾਈਆਂ ਜਾਣਗੀਆਂ।