ਤਲਵੰਡੀ ਸਾਬੋ : ਸਰਬੱਤ ਖ਼ਾਲਸਾ ਵੱਲੋਂ ਥਾਪੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੇ ਹਰਿਆਣਾ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ ਤੋਂ ਬਾਅਦ ਅੱਜ ਤਖ਼ਤ ਸਾਹਿਬ ਨਤਮਸਤਕ ਹੋਏ ਇਸ ਮੌਕੇ ਉਨ੍ਹਾਂ ਨੇ 'ਬੇਨਤੀ ਪੱਤਰ' ਦੇ ਰੂਪ ਵਿਚ ਜਥੇਦਾਰੀ ਤੋਂ ਆਪਣਾ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਉਕਤ ਬੇਨਤੀ ਪੱਤਰ ਤਖ਼ਤ ਸਾਹਿਬ ਵਿਖੇ ਰੱਖਦੇ ਹੋਏ ਸਰਬੱਤ ਖ਼ਾਲਸਾ ਨੂੰ ਬੇਨਤੀ ਕੀਤੀ ਕਿ ਉਨ੍ਹਾਂ ਦੀ ਜਗ੍ਹਾ ਕਿਸੇ ਹੋਰ ਨੂੰ ਜਥੇਦਾਰੀ ਦੇ ਦਿੱਤੀ ਜਾਵੇ।