Saturday, November 23, 2024
 

ਸੰਸਾਰ

ਮਹਾਰਾਜਾ ਦਲੀਪ ਸਿੰਘ ਦੇ ਪੁੱਤਰ ਦਾ ਘਰ ਕਰੋੜਾਂ ਰੁਪਏ ਵਿਚ ਹੋਵੇਗਾ ਨਿਲਾਮ

August 24, 2020 11:04 AM

ਲੰਡਨ : ਸਿੱਖ ਸਾਮਰਾਜ ਦੇ ਆਖਰੀ ਰਾਜਾ ਮਹਾਰਾਜਾ ਦਲੀਪ ਸਿੰਘ ਦੇ ਪੁੱਤਰ ਪ੍ਰਿੰਸ ਵਿਕਟਰ ਅਲਬਰਟ ਜੈ ਦਲੀਪ ਸਿੰਘ ਦਾ ਲੰਡਨ ਸਥਿਤ 'ਲਿਟਲ ਬੋਲਟਨਸ ਹਾਊਸ' ਨਿਵਾਸ ਹੁਣ ਨਿਲਾਮ ਹੋਣ ਜਾ ਰਿਹਾ ਹੈ। ਇਸ ਦੀ ਰਾਖਵੀਂ ਕੀਮਤ 1.55 ਕਰੋੜ ਪੌਂਡ ਰੱਖੀ ਗਈ ਹੈ। 19ਵੀਂ ਸਦੀ ਵਿਚ ਸਿੱਖ ਸਾਮਰਾਜ ਦੇ ਪਤਨ ਪਿੱਛੋਂ ਇਸ 'ਤੇ ਬ੍ਰਿਟਿਸ਼ ਸਾਮਰਾਜ ਦਾ ਕਬਜ਼ਾ ਹੋ ਗਿਆ ਤੇ ਮਹਾਰਾਜਾ ਦਲੀਪ ਸਿੰਘ ਨੂੰ ਇੰਗਲੈਂਡ ਵਿਚ ਜਲਾਵਤਨੀ ਦਾ ਜੀਵਨ ਬਤੀਤ ਕਰਨਾ ਪਿਆ ਸੀ। ਮਹਾਰਾਜਾ ਦਲੀਪ ਸਿੰਘ ਦਾ ਪੁੱਤਰ ਪ੍ਰਿੰਸ ਵਿਕਟਰ 1866 ਈਸਵੀ ਵਿਚ ਲੰਡਨ ਵਿਚ ਪੈਦਾ ਹੋਇਆ ਤੇ ਉਸ ਦੀ ਪੂਰੀ ਨਿਗਰਾਨੀ ਮਹਾਰਾਣੀ ਵਿਕਟੋਰੀਆ ਨੇ ਕੀਤੀ। ਬਾਅਦ ਵਿਚ ਲੇਡੀ ਐਨੀ ਕੋਵੈਂਟਰੀ ਨਾਲ ਵਿਆਹ ਪਿੱਛੋਂ ਵਿਕਟਰ ਨੂੰ ਇਹ ਘਰ ਸਰਕਾਰ ਵੱਲੋਂ ਰਹਿਣ ਲਈ ਤੋਹਫ਼ੇ ਵਜੋਂ ਦਿੱਤਾ ਗਿਆ ਸੀ। ਇਸ ਘਰ ਵਿਚ ਵਿਕਟਰ ਦੇ ਰਹਿਣ ਲਈ ਹਰ ਤਰ੍ਹਾਂ ਦੀ ਸਹੂਲਤ ਮੌਜੂਦ ਸੀ। ਈਸਟ ਇੰਡੀਆ ਕੰਪਨੀ ਜੋ ਭਾਰਤ 'ਤੇ ਰਾਜ ਕਰ ਰਹੀ ਸੀ, ਨੇ ਇਹ ਘਰ ਟੋਕਨ ਮਨੀ ਲੈ ਕੇ ਮਹਾਰਾਜਾ ਦਲੀਪ ਸਿੰਘ ਦੇ ਪਰਿਵਾਰ ਨੂੰ ਦਿੱਤਾ ਸੀ।
ਜ਼ਿਕਰਯੋਗ ਹੈ ਕਿ 1849 ਵਿਚ ਦੂਜੇ ਐਂਗਲੋ-ਸਿੱਖ ਯੁੱਧ ਵਿਚ ਸਿੱਖ ਫ਼ੌਜ ਦੀ ਹਾਰ ਪਿੱਛੋਂ ਮੌਜੂਦਾ ਅੰਗਰੇਜ਼ ਸਰਕਾਰ ਮਹਾਰਾਜਾ ਦਲੀਪ ਸਿੰਘ ਨੂੰ ਇੰਗਲੈਂਡ ਲੈ ਗਈ ਸੀ। ਵਿਕਟਰ ਅਲਬਰਟ ਮਹਾਰਾਣੀ ਬੰਬਾ ਮੂਲਰ ਦਾ ਵੱਡਾ ਪੁੱਤਰ ਸੀ। ਇਸ ਤੋਂ ਇਲਾਵਾ ਮਹਾਰਾਣੀ ਬੰਬਾ ਦੀ ਇਕ ਧੀ ਸੋਫੀਆ ਦਲੀਪ ਸਿੰਘ ਵੀ ਸੀ ਜੋਕਿ ਬ੍ਰਿਟਿਸ਼ ਇਤਿਹਾਸ ਵਿਚ ਔਰਤ ਅਧਿਕਾਰਾਂ ਦੀ ਰਖਿਅਕ ਵਜੋਂ ਜਾਣੀ ਜਾਂਦੀ ਹੈ।
ਜ਼ਿਕਰਯੋਗ ਹੈ ਕਿ ਪ੍ਰਿੰਸ ਵਿਕਟਰ ਅਲਬਰਟ ਨੇ ਪਹਿਲੀ ਸੰਸਾਰ ਜੰਗ ਸਮੇਂ ਆਪਣੇ ਆਖਰੀ ਸਾਲ ਮੋਨਾਕੋ ਵਿਚ ਗੁਜ਼ਾਰੇ ਜਿੱਥੇ 1918 ਵਿਚ 51 ਸਾਲਾਂ ਦੀ ਉਮਰ ਵਿਚ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਨ੍ਹਾਂ ਦੀ ਵਿਧਵਾ ਐਨੀ 1956 ਤਕ ਇਸ 'ਲਿਟਲ ਬੋਲਟਨ ਹਾਊਸ' ਵਿਚ ਰਹੀ ਜਿਥੇ 82 ਸਾਲਾ ਦੀ ਉਮਰ ਵਿਚ ਉਨ੍ਹਾਂ ਦਾ ਦੇਹਾਂਤ ਹੋ ਗਿਆ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

Pakistan : ਯਾਤਰੀਆਂ ਦੀ ਵੈਨ 'ਤੇ ਗੋਲੀਆਂ ਦੀ ਵਰਖਾ, 32 ਦੀ ਮੌਤ

85000 Passports Held by Service Canada Amid Canada Post Strike Disruption

ਭਾਰਤ ਦੇ ਪ੍ਰਧਾਨ ਮੰਤਰੀ ਪਹਿਲੀ ਵਾਰ ਗੁਆਨਾ ਪਹੁੰਚੇ, ਹਵਾਈ ਅੱਡੇ 'ਤੇ ਰਾਸ਼ਟਰਪਤੀ ਨੇ ਕੀਤਾ ਸਵਾਗਤ

ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਕੈਲੀਫ਼ੋਰਨੀਆ ਵਿਚ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮੋਦੀ ਦੇ ਨਾਈਜੀਰੀਆ ਪਹੁੰਚਣ 'ਤੇ ਮੰਤਰੀ ਨਈਸੋਮ ਏਜ਼ੇਨਵੋ ਵਾਈਕ ਨੇ ਨਿੱਘਾ ਸਵਾਗਤ

ਅਸਮਾਨ ਤੋਂ ਧਰਤੀ ਨਜ਼ਰ ਨਹੀਂ ਆ ਰਹੀ. ਨਾਸਾ ਨੇ ਜਾਰੀ ਕੀਤੀ ਹੈਰਾਨ ਕਰਨ ਵਾਲੀ ਤਸਵੀਰ

ਮੈਕਡੋਨਲਡ 'ਚ ਖਾਣਾ ਖਾਣ ਤੋਂ ਬਾਅਦ 100 ਤੋਂ ਵੱਧ ਲੋਕ ਹੋਏ ਬਿਮਾਰ, ਫੈਲੀ ਇਹ ਬੀਮਾਰੀ

ਅਡਾਨੀ ਨੇ ਐਲਾਨ ਕੀਤਾ, ਅਮਰੀਕਾ 'ਚ 10 ਅਰਬ ਡਾਲਰ ਦਾ ਨਿਵੇਸ਼ ਕਰੇਗਾ

ਸ਼ਹੀਦ ਭਗਤ ਸਿੰਘ ਅੱਤਵਾਦੀ ਸੀ : ਪਾਕਿਸਤਾਨ ਨੇ ਕਿਹਾ

'ईरान के मुद्दे पर हमारी राय एक जैसी है': चुनाव जीतने के बाद ट्रंप से तीन बार बात करने के बाद नेतन्याहू

 
 
 
 
Subscribe