ਨਵੀਂ ਦਿੱਲੀ : ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਲੀਡਰਸ਼ਿਪ ਤਬਦੀਲੀਆਂ ਦੀਆਂ ਚਰਚਾਵਾਂ ਦੇ ਨਾਲ ਸ਼ੁਰੂ ਹੋਈ ਹੈ। ਇਸ ਬੈਠਕ 'ਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਪ੍ਰਿਅੰਕਾ ਗਾਂਧੀ ਵਾਡਰਾ, ਕੈਪਟਨ ਅਮਰਿੰਦਰ ਸਿੰਘ ਸਮੇਤ ਆਗੂ ਮੌਜੂਦ ਹਨ। ਬੈਠਕ ਦੌਰਾਨ ਸੋਨੀਆ ਗਾਂਧੀ ਨੇ ਆਪਣਾ ਅਹੁਦਾ ਛੱਡਣ ਦੀ ਪੇਸ਼ਕਸ਼ ਕੀਤੀ ਹੈ। ਉੱਥੇ ਹੀ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਸੋਨੀਆ ਗਾਂਧੀ ਨੂੰ ਅਹੁਦੇ 'ਤੇ ਬਣੇ ਰਹਿਣ ਦੀ ਅਪੀਲ ਕੀਤੀ।