Friday, November 22, 2024
 

ਪੰਜਾਬ

ਬਹਿਬਲ ਕਾਂਡ ਦੇ ਸ਼ਹੀਦਾਂ ਦੇ ਵਾਰਸਾਂ ਨੇ ਆਈ.ਜੀ. ਦੀ ਮੁੜ ਤੈਨਾਤੀ ਮੰਗੀ

April 18, 2019 10:08 PM

ਬਠਿੰਡਾ  (ਸੱਚੀ ਕਲਮ ਬਊਿਰੋ) : ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੀ ਸ਼ਿਕਾਇਤ 'ਤੇ ਬਦਲੇ ਗਏ ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਮੁੜ ਬਹਾਲੀ ਲਈ ਵੱਖ-ਵੱਖ ਸਿਆਸੀ ਪਾਰਟੀਆਂ ਤੋਂ ਬਾਅਦ ਬਹਿਬਲ ਕਲਾਂ ਗੋਲੀ ਕਾਂਡ 'ਚ ਸ਼ਹੀਦਾਂ ਦੇ ਵਾਰਸਾਂ ਨੇ ਵੀ ਚੋਣ ਕਮਿਸ਼ਨ ਕੋਲ ਮੁੜ ਅਪੀਲ ਕੀਤੀ ਹੈ। ਅੱਜ ਇੱਥੇ ਪ੍ਰੈਸ ਕਲੱਬ 'ਚ ਪੱਤਰਕਾਰਾਂ ਗੱਲਬਾਤ ਕਰਦਿਆਂ ਸ਼ਹੀਦ ਕ੍ਰਿਸਨ ਭਗਵਾਨ ਸਿੰਘ ਦੇ ਪੁੱਤਰ ਸੁਖਰਾਜ ਸਿੰਘ ਨਿਆਮੀਵਾਲਾ ਨੇ ਦਾਅਵਾ ਕੀਤਾ ਕਿ ਸਿਟ ਦੇ ਮੈਂਬਰ ਵਜੋਂ ਆਈ.ਜੀ ਕੁੰਵਰਵਿਜੇ ਪ੍ਰਤਾਪ ਸਿੰਘ ਬਹੁਤ ਹੀ ਇਮਾਨਦਾਰੀ ਤੇ ਮਿਹਨਤ ਨਾਲ ਇਸ ਕੇਸ ਨੂੰ ਅੰਜਾਮ ਤੱਕ ਪਹੁੰਚਾ ਰਹੇ ਸਨ।

ਸਿਟ ਦੇ ਦੂਜੇ ਮੈਂਬਰਾਂ 'ਤੇ ਜਾਂਚ ਪ੍ਰਤੀ ਠੰਢਾ ਉਤਸ਼ਾਹ ਦਿਖਾਉਣ ਦਾ ਕੀਤਾ ਦਾਅਵਾ

  ਪ੍ਰੰਤੂ ਉਨ੍ਹਾਂ ਦੇ ਤਬਾਦਲੇ ਤੋਂ ਬਾਅਦ ਪੜਤਾਲ ਲੀਹੋ ਲੱਥਦੀ ਜਾ ਰਹੀ ਹੈ। ਸੀਨੀਅਰ ਵਕੀਲ ਹਰਪਾਲ ਸਿੰਘ ਖ਼ਾਰਾ ਨਾਲ ਸੁਖਰਾਜ ਸਿੰਘ ਨੇ ਕਿਹਾ ਕਿ ਆਉਣ ਵਾਲੇ ਦਿਨਾਂ 'ਚ ਇਸ ਕੇਸ ਵਿਚ ਪੁਲਿਸ ਵਲੋਂ ਚਲਾਨ ਪੇਸ਼ ਕੀਤਾ ਜਾਣਾ ਹੈ। ਉਨ੍ਹਾਂ ਇਸ ਮੌਕੇ ਦਸਿਆ ਕਿ ਇਸਤੋਂ ਪਹਿਲਾਂ ਵੀ ਉਹ ਮੁੱਖ ਚੋਣ ਅਧਿਕਾਰੀ ਪੰਜਾਬ ਕੋਲ ਇਸ ਤਬਦਾਲੇ ਨੂੰ ਰੱਦ ਕਰਨ ਦੀ ਅਪੀਲ ਲੈ ਗਏ ਸਨ ਪਰ ਹਾਲੇ ਤੱਕ ਕੋਈ ਕਾਰਵਾਈ ਨਹੀਂ ਹੋਈ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe