Sunday, November 24, 2024
 

ਚੰਡੀਗੜ੍ਹ / ਮੋਹਾਲੀ

ਕੈਬਿਨਟ ਮੰਤਰੀ ਬ੍ਰਹਮ ਮਹਿੰਦਰਾ ਕੋਰੋਨਾ ਪਾਜ਼ੀਟਿਵ

August 27, 2020 09:27 PM

ਚੰਡੀਗੜ੍ਹ  : ਕੋਰੋਨਾ ਮਹਾਮਾਰੀ ਤੋਂ ਪੰਜਾਬ ਕੈਬਨਿਟ ਵੀ ਲਗਾਤਾਰ ਪ੍ਰਭਾਵਤ ਹੋ ਰਹੀ ਹੈ ਤਾਜ਼ਾ ਜਾਣਕਾਰੀ ਅਨੁਸਾਰ ਕੈਬਿਨਟ ਮੰਤਰੀ ਬ੍ਰਹਮ ਮਹਿੰਦਰਾ ਵੀ ਕੋਰੋਨਾ ਪਾਜ਼ੀਟਿਵ ਆ ਗਏ ਹਨ। ਉਹਨਾਂ ਖੁਦ ਇਸ ਗੱਲ ਦੀ ਪੁਸ਼ਟੀ ਕੀਤੀ ਹੈ।ਜ਼ਿਕਰਯੋਗ ਹੈ ਕਿ ਅੱਜ ਪੰਜਾਬ ਦੇ ਕੋਰੋਨਾ ਪਾਜ਼ੀਟਿਵ ਵਿਧਾਇਕਾਂ ਦੀ ਗਿਣਤੀ 29 ਹੋ ਗਈ ਹੈ। ਬ੍ਰਹਮ ਮਹਿੰਦਰਾ ਨੇ ਸੋਸ਼ਲ ਮੀਡੀਆ 'ਤੇ ਪਾਈ ਪੋਸਟ ਵਿਚ ਦੱਸਿਆ ਕਿ ਉਹਨਾਂ ਵਿਚ ਕੁਝ ਲੱਛਣ ਮਹਿਸੂਸ ਹੋ ਰਹੇ ਸਨ ਜਿਸ 'ਤੇ ਉਹਨਾਂ ਨੇ ਆਪਣਾ ਟੈਸਟ ਕਰਵਾਇਆ ਹੈ ਤੇ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਹੈ। ਉਹਨਾਂ ਆਪਣੇ ਸੰਪਰਕ ਵਿਚ ਆਏ ਵਿਅਕਤੀਆਂ ਨੂੰ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ ਤੇ ਸਭ ਲਈ ਸ਼ੁਭ ਇੱਛਾਵਾਂ ਭੇਂਟ ਕਰਦਿਆਂ ਕਿਹਾ ਹੈ ਕਿ ਰੱਬ ਸਭ 'ਤੇ ਮਿਹਰ ਕਰੇ।

 

Have something to say? Post your comment

Subscribe