ਚੇਨਈ : ਤਾਮਿਲਨਾਡੂ 'ਚ ਕੰਨਿਆ ਕੁਮਾਰੀ ਤੋਂ ਕਾਂਗਰਸ ਸੰਸਦ ਮੈਂਬਰ ਐੱਚ. ਵਸੰਤ ਕੁਮਾਰ ਦੀ ਸ਼ੁੱਕਰਵਾਰ ਨੂੰ ਇਥੋਂ ਦੇ ਹਸਪਤਾਲ 'ਚ ਮੌਤ ਹੋ ਗਈ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸੀ ਆਗੂ ਰਾਹੁਲ ਗਾਂਧੀ, ਤਾਮਿਲਨਾਡੂ ਦੇ ਮੁੱਖ ਮੰਤਰੀ, ਤੇਲੰਗਾਨਾ ਦੀ ਰਾਜਪਾਲ ਸਮੇਤ ਸਾਰੇ ਲੋਕਾਂ ਨੇ ਉਨ੍ਹਾਂ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟਾਇਆ ਹੈ। ਕੋਰੋਨਾ ਤੋਂ ਇਨਫੈਕਟਿਡ ਪਾਏ ਜਾਣ 'ਤੇ ਉਨ੍ਹਾਂ ਨੂੰ 10 ਅਗਸਤ ਨੂੰ ਇਥੋਂ ਅਪੋਲੋ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਦੋ ਵਾਰ ਵਿਧਾਇਕ ਰਹੇ 70 ਸਾਲ ਦੇ ਵਸੰਤ ਕੁਮਾਰ ਪਿਛਲੇ ਸਾਲ ਲੋਕ ਸਭਾ ਚੋਣ 'ਚ ਪਹਿਲੀ ਵਾਰ ਸੰਸਦ ਮੈਂਬਰ ਚੁਣੇ ਗਏ ਸਨ। ਉਹ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਵੀ ਸਨ। ਉਨ੍ਹਾਂ ਦੇ ਪਰਿਵਾਰ 'ਚ ਉਨ੍ਹਾਂ ਦੀ ਪਤਨੀ, ਦੋ ਪੁੱਤਰ ਤੇ ਧੀ ਹੈ।