ਨਵੀਂ ਦਿੱਲੀ : ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਮੈਡੀਕਲ ਅਤੇ ਇੰਜਨੀਅਰਿੰਗ ਕਾਲਜਾਂ ਵਿਚ ਦਾਖ਼ਲੇ ਨਾਲ ਸਬੰਧਤ ਪ੍ਰੀਖਿਆਵਾਂ ਕੋਰੋਨਾ ਵਾਇਰਸ ਮਹਾਂਮਾਰੀ ਵਿਚਾਲੇ ਕਰਾਉਣ ਦੇ ਫ਼ੈਸਲੇ ਬਾਬਤ ਕਿਹਾ ਕਿ ਸਰਕਾਰ ਨੂੰ ਵਿਦਿਆਰਥੀਆਂ ਦੀ ਆਵਾਜ਼ ਸੁਣਨੀ ਚਾਹੀਦੀ ਹੈ ਤੇ ਉਨ੍ਹਾਂ ਦੀ ਇੱਛਾ ਮੁਤਾਬਕ ਕਦਕ ਚੁਕਣਾ ਚਾਹੀਦਾ ਹੈ।
ਸਹਿਮਤੀ ਬਣਾ ਕੇ ਹੱਲ ਕਢਿਆ ਜਾਵੇ : ਰਾਹੁਲ
ਸੋਨੀਆ ਨੇ 'ਸਪੀਕ ਅਪ ਫ਼ਾਰ ਸਟੂਡੈਂਟਸ ਸੇਫ਼ਟੀ' ਮੁਹਿੰਮ ਤਹਿਤ ਵੀਡੀਉ ਜਾਰੀ ਕਰਦਿਆਂ ਕਿਹਾ, 'ਮੈਨੂੰ ਇਸ ਦਾ ਅਹਿਸਾਸ ਹੈ ਕਿ ਤੁਸੀਂ ਵਿਦਿਆਰਥੀ ਮੁਸ਼ਕਲ ਹਾਲਾਤ ਦਾ ਸਾਹਮਣਾ ਕਰ ਰਹੇ ਹਨ। ਤੁਸੀਂ ਪ੍ਰੀਖਿਆ ਦੇ ਮੁੱਦੇ ਨੂੰ ਸੱਭ ਤੋਂ ਵੱਧ ਅਹਿਮੀਅਤ ਮਿਲਣੀ ਚਾਹੀਦੀ ਹੈ।' ਕਾਂਗਰਸ ਪ੍ਰਧਾਨ ਨੇ ਜ਼ੋਰ ਦਿਤਾ ਕਿ ਵਿਦਿਆਰਥੀਆਂ ਦੇ ਭਵਿੱਖ ਨਾਲ ਜੁੜਿਆ ਫ਼ੈਸਲਾ ਉਨ੍ਹਾਂ ਦੀ ਸਹਿਮਤੀ ਦੇ ਆਧਾਰ 'ਤੇ ਹੋਣਾ ਚਾਹੀਦਾ ਹੈ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ ਨੂੰ ਇਸ ਮੁੱਦੇ 'ਤੇ ਸਹਿਮਤੀ ਬਣਾ ਕੇ ਹੱਲ ਕਢਣਾ ਚਾਹੀਦਾ ਹੈ। ਉਨ੍ਹਾਂ ਇਸ ਫ਼ੈਸਲੇ ਦਾ ਵਿਰੋਧ ਕਰਦਿਆਂ ਕਿਹਾ ਕਿ ਕੋਰੋਨਾ ਵਾਇਰਸ ਸੰਕਟ ਨਾਲ ਸਿੱਝਣ ਵਿਚ ਸਰਕਾਰ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਪਣਾ ਫ਼ੈਸਲਾ ਲੱਦਣਾ ਨਹੀਂ ਚਾਹੀਦਾ। ਕਾਂਗਰਸ ਆਗੂ ਪ੍ਰਿਯੰਕਾ ਵਾਡਰਾ ਨੇ ਵੀ ਸਰਕਾਰ ਨੂੰ ਕਿਹਾ ਕਿ ਵਿਦਿਆਰਥੀਆਂ ਦੀ ਆਵਾਜ਼ ਸੁਣੀ ਜਾਵੇ ਅਤੇ ਰਾਜਨੀਤੀ ਤੋਂ ਉਪਰ ਉਠ ਕੇ ਫ਼ੈਸਲਾ ਕੀਤਾ ਜਾਵੇ।