ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਿਹਤਯਾਬ ਹੋ ਗਏ ਹਨ ਅਤੇ ਛੇਤੀ ਹੀ ਉਨ੍ਹਾਂ ਨੂੰ ਏਮਜ਼ ਹਸਪਤਾਲ 'ਚੋਂ ਛੁੱਟੀ ਦਿਤੀ ਜਾ ਸਕਦੀ ਹੈ। ਹਸਪਤਾਲ ਦੇ ਅਧਿਕਾਰੀਆਂ ਨੇ ਸਨਿਚਰਵਾਰ ਨੂੰ ਇਹ ਜਾਣਕਾਰੀ ਦਿਤੀ। ਅਮਿਤ ਸ਼ਾਹ ਨੂੰ ਕੋਵਿਡ-19 ਬੀਮਾਰੀ ਤੋਂ ਬਾਅਦ ਸਿਹਤ ਸਬੰਧੀ ਸਮੱਸਿਆ ਕਾਰਨ ਦਿੱਲੀ ਸਥਿਤੀ ਅਖਿਲ ਭਾਰਤੀ ਆਯੁਵਿਗਿਆਨ ਸੰਸਥਾ (ਏਮਜ਼) 'ਚ 18 ਅਗੱਸਤ ਨੂੰ ਦਾਖ਼ਲ ਕਰਵਾਇਆ ਗਿਆ ਸੀ।
ਏਮਜ਼ ਨੇ ਇਕ ਬਿਆਨ 'ਚ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕੋਵਿਡ-19 ਬੀਮਾਰੀ ਮਗਰੋਂ ਦੇਖਭਾਲ ਲਈ ਏਮਜ਼ 'ਚ ਦਾਖ਼ਲ ਕਰਵਾਇਆ ਗਿਆ ਸੀ। ਉਹ ਸਿਹਤਯਾਬ ਹੋ ਗਏ ਹਨ ਅਤੇ ਛੇਤੀ ਹੀ ਉਨ੍ਹਾਂ ਨੂੰ ਛੁੱਟੀ ਦਿਤੀ ਜਾ ਸਕਦੀ ਹੈ। ਏਮਜ਼ ਵਲੋਂ ਜਾਰੀ ਬਿਆਨ ਮੁਤਾਬਕ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ 'ਚੋਂ ਛੁੱਟੀ ਮਿਲਣ ਤੋਂ ਕੁਝ ਦਿਨਾਂ ਬਾਅਦ ਥਕਾਣ ਅਤੇ ਸਰੀਰ ਵਿਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਉਨ੍ਹਾਂ ਨੂੰ 18 ਅਗੱਸਤ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਜਿਥੋਂ ਉਹ ਅਪਣਾ ਦਫ਼ਤਰੀ ਕੰਮ ਵੇਖ ਰਹੇ ਹਨ।