Friday, November 22, 2024
 

ਖੇਡਾਂ

ਪਾਕਿ ਨੇ ਇੰਗਲੈਂਡ ਨੂੰ 5 ਦੌੜਾਂ ਨਾਲ ਹਰਾ ਟੀ20 ਸੀਰੀਜ਼ 1-1 ਨਾਲ ਕੀਤੀ ਬਰਾਬਰ

September 02, 2020 06:40 AM

ਮਾਨਚੈਸਟਰ : ਪਾਕਿਸਤਾਨ ਤੇ ਇੰਗਲੈਂਡ ਵਿਚਾਲੇ 3 ਮੈਚਾਂ ਦੀ ਟੀ-20 ਸੀਰੀਜ਼ ਦਾ ਆਖਰੀ ਮੈਚ ਮੰਗਲਵਾਰ ਨੂੰ ਮਾਨਚੈਸਟਰ 'ਚ ਖੇਡਿਆ ਗਿਆ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਪਾਕਿਸਤਾਨ ਟੀਮ ਵਲੋਂ ਸ਼ਾਨਦਾਰ ਬੱਲੇਬਾਜ਼ੀ ਕਰਦੇ ਹੋਏ ਮੁਹੰਮਦ ਹਾਫਿਜ਼ (86) ਤੇ ਹੈਦਰ ਅਲੀ (54) ਦੇ ਧਮਾਕੇਦਾਰ ਅਰਧ ਸੈਂਕੜਿਆਂ ਦੀ ਬਦੌਲਤ ਇੰਗਲੈਂਡ ਨੂੰ 191 ਦੌੜਾਂ ਦਾ ਟੀਚਾ ਦਿੱਤਾ ਸੀ। ਜਵਾਬ 'ਚ ਇੰਗਲੈਂਡ ਦੀ ਟੀਮ ਟੀਚੇ ਦਾ ਪਿੱਛਾ ਕਰਨ ਉੱਤਰੀ ਤਾਂ ਉਹ 20 ਓਵਰਾਂ 'ਚ 8 ਵਿਕਟਾਂ 'ਤੇ 185 ਦੌੜਾਂ ਹੀ ਬਣਾ ਸਕੀ ਅਤੇ ਇਸ ਦੌਰਾਨ ਪਾਕਿਸਤਾਨ ਨੇ ਇਹ ਮੈਚ 5 ਦੌੜਾਂ ਨਾਲ ਜਿੱਤ ਲਿਆ। ਪਾਕਿਸਤਾਨ ਨੇ 3 ਮੈਚਾਂ ਦੀ ਟੀ-20 ਸੀਰੀਜ਼ 'ਚ 1-1 ਨਾਲ ਬਰਾਬਰੀ ਕੀਤੀ। ਮੇਜ਼ਬਾਨ ਟੀਮ ਨੇ ਦੂਜੇ ਟੀ-20 ਮੈਚ 'ਚ 5 ਵਿਕਟਾਂ ਨਾਲ ਜਿੱਤ ਹਾਸਲ ਕੀਤੀ ਸੀ। ਜਦਕਿ ਪਹਿਲਾ ਟੀ-20 ਮੁਕਾਬਲਾ ਹਾਲਾਂਕਿ ਮੀਂਹ ਦੇ ਕਾਰਨ ਰੱਦ ਹੋ ਗਿਆ ਸੀ। ਇੰਗਲੈਂਡ ਟੀਮ ਵਲੋਂ ਸਭ ਤੋਂ ਜ਼ਿਆਦਾ ਦੌੜਾਂ ਮੋਈਨ ਅਲੀ (61 ਦੌੜਾਂ), ਟਾਮ ਬੇਂਟਨ (46 ਦੌੜਾਂ) ਤੇ ਸੈਮ ਬਿਲਿੰਗਸ (26 ਦੌੜਾਂ) ਨੇ ਬਣਾਈਆਂ। 

ਟੀ-20 ਡੈਬਿਊ 'ਚ ਅਰਧ ਸੈਂਕੜਾ ਲਗਾਉਣ ਵਾਲੇ ਇਕਲੌਤੇ ਪਾਕਿ ਖਿਡਾਰੀ : ਹੈਦਰ ਅਲੀ

ਹੈਦਰ ਅਲੀ ਤੇ ਹਾਫਿਜ਼ ਨੇ ਮਿਲ ਕੇ ਤੀਜੇ ਵਿਕਟ ਦੇ ਲਈ 100 ਦੌੜਾਂ ਦੀ ਸਾਂਝੇਦਾਰੀ ਕੀਤੀ। ਹੈਦਰ ਟੀ-20 ਅੰਤਰਰਾਸ਼ਟਰੀ 'ਚ ਡੈਬਿਊ 'ਤੇ ਅਰਧ ਸੈਂਕੜਾ ਲਗਾਉਣ ਵਾਲੇ ਪਾਕਿਸਤਾਨ ਦੇ ਪਹਿਲੇ ਤੇ ਇਕਲੌਤੇ ਬੱਲੇਬਾਜ਼ ਹਨ। ਹੈਦਰ ਨੂੰ ਕ੍ਰਿਸ ਜਾਰਡਨ ਨੇ ਬੋਲਡ ਕੀਤਾ।

 

Have something to say? Post your comment

 

ਹੋਰ ਖੇਡਾਂ ਖ਼ਬਰਾਂ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤੀ ਮਹਿਲਾ ਦੀ ਨਵੀਂ ਕ੍ਰਿਕਟ ਟੀਮ ਦਾ ਐਲਾਨ

ਭਾਰਤ ਨੂੰ ਲੱਗਾ ਵੱਡਾ ਝਟਕਾ, ਸ਼ੁਭਮਨ ਗਿੱਲ ਦੇ ਖੱਬੇ ਅੰਗੂਠੇ 'ਚ ਫਰੈਕਚਰ

ਏਸ਼ੀਆਈ ਮਹਿਲਾ ਹਾਕੀ ਚੈਂਪੀਅਨਜ਼ 'ਚ ਭਾਰਤ ਦੀ ਅਸਲੀ ਪ੍ਰੀਖਿਆ ਹੋਵੇਗੀ ਚੀਨ ਨਾਲ

ਟੀਮ ਇੰਡੀਆ : ਮੁਹੰਮਦ ਸ਼ਮੀ ਇਸ ਮੈਚ 'ਚ ਵਾਪਸੀ ਕਰਨਗੇ

IND vs NZ ਤੀਸਰਾ ਟੈਸਟ : ਮੁੰਬਈ ਟੈਸਟ ਮੈਚ ਵਿੱਚ ਦੂਜੇ ਦਿਨ ਦੀ ਖੇਡ ਸਮਾਪਤ

भारत का 18 सीरीज का घरेलू जीत का सिलसिला टूटा, मिशेल सेंटनर ने न्यूजीलैंड को 70 साल में पहली बार ऐतिहासिक जीत दिलाई

cricket : ਭਾਰਤ ਨੇ ਪਾਕਿਸਤਾਨ ਨੂੰ 7 ਦੌੜਾਂ ਨਾਲ ਹਰਾਇਆ

ਭਾਰਤ Vs ਨਿਊਜ਼ੀਲੈਂਡ : ਮੀਂਹ ਕਾਰਨ ਰੁਕਿਆ ਮੈਚ, ਨਿਊਜ਼ੀਲੈਂਡ ਨੂੰ ਜਿੱਤ ਲਈ 107 ਦੌੜਾਂ ਦੀ ਲੋੜ

 
 
 
 
Subscribe