ਨੋਇਡਾ: ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਬੇਟਾ ਅਤੇ ਨੋਇਡਾ ਤੋਂ ਭਾਜਪਾ ਵਿਧਾਇਕ ਪੰਕਜ ਸਿੰਘ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਬਾਰੇ ਉਨ੍ਹਾਂ ਨੇ ਖੁਦ ਟਵੀਟ ਕਰਕੇ ਜਾਣਕਾਰੀ ਦਿੱਤੀ। ਗੌਰਤਲਬ ਹੈ ਕਿ ਆਮ ਲੋਕਾਂ ਦੇ ਨਾਲ-ਨਾਲ ਯੂਪੀ ਸਰਕਾਰ ਦੇ ਕਈ ਮੰਤਰੀ ਅਤੇ ਵਿਧਾਇਕ ਕੋਰੋਨਾ ਦੀ ਚਪੇਟ ਵਿੱਚ ਆ ਚੁੱਕੇ ਹਨ। ਯੋਗੀ ਸਰਕਾਰ ਦੇ ਦੋ ਮੰਤਰੀ ਚੇਤਨ ਚੌਹਾਨ ਅਤੇ ਕਮਲ ਰਾਣੀ ਵਰੁਣ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ। ਨੋਇਡਾ ਦੇ ਵਿਧਾਇਕ ਪੰਕਜ ਸਿੰਘ ਨੇ ਟਵਿੱਟਰ 'ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਦੇ ਮੁੱਢਲੇ ਲੱਛਣ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਨੇ ਟੈਸਟ ਕਰਵਾਇਆ ਸੀ, ਜਿਸਦੀ ਰਿਪੋਰਟ ਮੰਗਲਵਾਰ ਨੂੰ ਪਾਜ਼ੀਟਿਵ ਆਈ ਹੈ।