Monday, November 25, 2024
 
BREAKING NEWS
किसान नेता जगजीत सिंह डल्लेवाल ने अपनी सारी जमीन-जायदाद परिवार के सदस्यों (बेटे, पुत्रवधु, पौते) के नाम कराईਮਾਹਰਾਂ ਵੱਲੋਂ ਰੱਦ ਕਰਨ ਦੇ ਬਾਵਜੂਦ ਸਿੱਧੂ ਨੇ ਕੈਂਸਰ ਦੇ ਇਲਾਜ ਲਈ ਜਾਰੀ ਕੀਤਾ ਡਾਈਟ ਪਲਾਨਭਿਆਨਕ ਸੜਕ ਹਾਦਸਾ, ਬੋਲੇਰੋ ਬੱਸ ਦੀ ਟੱਕਰ 'ਚ 5 ਲੋਕਾਂ ਦੀ ਮੌਤਏਕਨਾਥ ਸ਼ਿੰਦੇ ਸ਼ਿਵ ਸੈਨਾ ਵਿਧਾਇਕ ਦਲ ਦੇ ਨੇਤਾ ਚੁਣੇਨਿੱਝਰ ਮਾਮਲੇ ਦੇ ਦੋਸ਼ੀਆਂ 'ਤੇ ਸੁਪਰੀਮ ਕੋਰਟ 'ਚ ਸਿੱਧਾ ਮੁਕੱਦਮਾ ਚਲਾਏਗਾ ਕੈਨੇਡਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਨਵੰਬਰ 2024)IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓ

ਹਰਿਆਣਾ

PGI ਰੋਹਤਕ 'ਚ ਕੋਰੋਨਾ ਵੈਕਸੀਨ ਦਾ ਪਹਿਲਾ ਟਰਾਇਲ ਸਫਲ

September 08, 2020 06:56 PM

ਹਰਿਆਣਾ : ਪੂਰੀ ਦੁਨੀਆ 'ਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਭਾਰਤ ਵਿਚ ਵੀ 42 ਲੱਖ ਤੋਂ ਵਧੇਰੇ ਲੋਕ ਵਾਇਰਸ ਦੀ ਲਪੇਟ ਵਿਚ ਆ ਚੁੱਕੇ ਹਨ ਅਤੇ ਕਰੀਬ 71 ਹਜ਼ਾਰ ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ। ਭਾਰਤ ਵਿਚ ਕੋਰੋਨਾ ਵੈਕਸੀਨ 'ਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਕੋਰੋਨਾ ਵੈਕਸੀਨ ਤਿਆਰ ਕਰਨ 'ਚ ਲੱਗੇ ਪੀ. ਜੀ. ਆਈ. ਰੋਹਤਕ ਦੇ ਪਹਿਲੇ ਪੜਾਅ ਦਾ ਟਰਾਇਲ ਸਫਲ ਰਿਹਾ ਹੈ। ਸੰਸਥਾ ਮੁਤਾਬਕ ਟਰਾਇਲ ਸਹੀ ਦਿਸ਼ਾ ਵਿਚ ਚੱਲ ਰਿਹਾ ਹੈ ਅਤੇ ਪਹਿਲੇ ਪੜਾਅ ਦੇ ਨਤੀਜੇ ਛੇਤੀ ਸਾਹਮਣੇ ਆਉਣਗੇ। ਉਮੀਦ ਹੈ ਕਿ ਇਸ ਸਾਲ ਦੇ ਅਖ਼ੀਰ ਤੱਕ ਕੋਰੋਨਾ ਵੈਕਸੀਨ ਤਿਆਰ ਹੋ ਕੇ ਮਾਰਕੀਟ ਵਿਚ ਆ ਜਾਵੇਗੀ। 

ਪੀ. ਜੀ. ਆਈ. ਰੋਹਤਕ ਨੇ ਪਹਿਲਾ ਪੜਾਅ ਪੂਰਾ ਹੋਣ ਤੋਂ ਬਾਅਦ ਦੂਜੇ ਪੜਾਅ ਦੇ ਟਰਾਇਲ ਦੀ ਸ਼ੁਰੂਆਤ ਸ਼ੁਰੂ ਕਰ ਦਿੱਤੀ ਹੈ। ਪੂਰੇ ਦੇਸ਼ ਵਿਚ ਦੂਜੇ ਪੜਾਅ ਦਾ ਟਰਾਇਲ 380 ਵਲੰਟੀਅਰਾਂ 'ਤੇ ਹੋਵੇਗਾ। ਇਸ 'ਚ ਰੋਹਤਕ ਪੀ. ਜੀ. ਆਈ. ਦੇ 50 ਵਲੰਟੀਅਰ ਵੀ ਸ਼ਾਮਲ ਹੋਣਗੇ। ਇਸ ਟਰਾਇਲ 'ਚ ਨਵੀਂ ਗੱਲ ਇਹ ਹੈ ਕਿ ਇਸ ਵਾਰ ਸ਼ੂਗਰ ਅਤੇ ਹਾਈ ਬਲੱਡ ਪ੍ਰੈੱਸ਼ਰ ਦੇ ਮਰੀਜ਼ਾਂ ਨੂੰ ਵੀ ਵੈਕਸੀਨ ਦੇ ਟਰਾਇਲ 'ਚ ਸ਼ਾਮਲ ਕੀਤਾ ਗਿਆ ਹੈ। 

ਪੰਡਤ ਭਗਵਤ ਦਿਆਲ ਸ਼ਰਮਾ ਸਿਹਤ ਯੂਨੀਵਰਸਿਟੀ ਦੇ ਕੁਲਪਤੀ ਡਾ. ਓਪੀ ਕਾਲੜਾ ਨੇ ਦੱਸਿਆ ਕਿ ਪਹਿਲੇ ਪੜਾਅ ਦੇ ਨਤੀਜੇ ਕਾਫੀ ਬਿਹਤਰ ਆਏ ਹਨ ਅਤੇ ਵਲੰਟੀਅਰਾਂ ਵਿਚ ਐਂਟੀਬੌਡੀ ਪੱਧਰ ਵੀ ਕਾਫੀ ਚੰਗਾ ਹੈ ਪਰ ਇਸ ਦੇ ਨਤੀਜੇ ਭਾਰਤ ਬਾਇਓਟੈਕ ਹੀ ਜਾਰੀ ਕਰੇਗਾ। ਉਨ੍ਹਾਂ ਨੇ ਕਿਹਾ ਕਿ ਦੂਜੇ ਪੜਾਅ ਦੇ ਟਰਾਇਲ ਦੀ ਆਗਿਆ ਉਨ੍ਹਾਂ ਨੂੰ ਮਿਲ ਚੁੱਕੀ ਹੈ। ਦੂਜੇ ਪੜਾਅ ਵਿਚ ਕੁਝ ਬਦਲਾਅ ਕੀਤੇ ਗਏ ਹਨ। ਜਿਸ 'ਚ 12 ਤੋਂ 65 ਸਾਲ ਤੱਕ ਦੀ ਉਮਰ ਦੇ ਲੋਕਾਂ 'ਤੇ ਇਹ ਟਰਾਇਲ ਹੋਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜਿਸ ਤਰ੍ਹਾਂ ਸਾਨੂੰ ਦੂਜੇ ਪੜਾਅ ਦੇ ਟਰਾਇਲ ਦੀ ਆਗਿਆ ਮਿਲੀ ਹੈ, ਉਸ ਤੋਂ ਉਮੀਦ ਹੈ ਕਿ ਇਸ ਸਾਲ ਦੇ ਅਖ਼ੀਰ ਤੱਕ ਦੂਜੇ ਪੜਾਅ ਦੇ ਨਤੀਜੇ ਆਉਣ ਤੋਂ ਬਾਅਦ ਇਹ ਵੈਕਸੀਨ ਮਾਰਕੀਟ 'ਚ ਆ ਸਕਦੀ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕੋਰੋਨਾ ਤੋਂ ਬਚਣ ਲਈ ਸਮਾਜਿਕ ਦੂਰੀ, ਮਾਸਕ ਅਤੇ ਹੱਥਾਂ ਨੂੰ ਧੋਣ ਦੀ ਪ੍ਰਕਿਰਿਆ ਦਾ ਪਾਲਣ ਲਗਾਤਾਰ ਕਰਦੇ ਰਹੋ।

 

Have something to say? Post your comment

 
 
 
 
 
Subscribe