ਸ਼੍ਰੀਨਗਰ : ਜੰਮੂ-ਕਸ਼ਮੀਰ ਦੇ ਤ੍ਰਾਲ 'ਚ ਮੰਗਲਵਾਰ ਸ਼ਾਮ ਨੂੰ ਅੱਤਵਾਦੀਆਂ ਨੇ CRPF ਕੈਂਪ 'ਤੇ ਗ੍ਰਨੇਡ ਨਾਲ ਹਮਲਾ ਕਰ ਦਿੱਤਾ। ਜਾਣਕਾਰੀ ਮੁਤਾਬਕ ਪੁਲਵਾਮਾ ਜ਼ਿਲ੍ਹੇ ਦੇ ਤ੍ਰਾਲ ਦੇ ਨੋਵਡਾਲ 'ਚ ਸ਼ਾਮ ਨੂੰ ਸ਼ੱਕੀ ਅੱਤਵਾਦੀਆਂ ਨੇ ਗ੍ਰਨੇਡ ਸੁੱਟਿਆ। ਇੱਕ ਸੀਨੀਅਰ ਪੁਲਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ ਨੇ ਸੀ.ਆਰ.ਪੀ.ਐੱਫ. ਦੇ 180 ਬੀ.ਐੱਨ. ਕੈਂਪ 'ਤੇ ਗ੍ਰਨੇਡ ਸੁੱਟਿਆ, ਜੋ ਕੈਂਪ ਦੇ ਬਾਹਰ ਫੱਟ ਗਿਆ। ਇਸ ਘਟਨਾ 'ਚ ਹੁਣ ਤੱਕ ਕਿਸੇ ਜਾਨ-ਮਾਲ ਦੇ ਨੁਕਸਾਨ ਜਾਂ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ। ਅੱਤਵਾਦੀਆਂ ਨੂੰ ਫੜਨ ਲਈ ਪੂਰੇ ਇਲਾਕੇ 'ਚ ਘੇਰਾਬੰਦੀ ਕਰ ਦਿੱਤੀ ਗਈ ਹੈ।