ਮੁੰਬਈ : ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ (Sushant Singh Rajput Case) ਦੇ ਮਾਮਲੇ ਵਿਚ ਨਸ਼ੀਲੇ ਪਦਾਰਥਾਂ ਦਾ ਕਨੈਕਸ਼ਨ ਸਾਹਮਣੇ ਆਉਣ ਮਗਰੋਂ ਰਿਆ ਚੱਕਰਵਰਤੀ ਨੂੰ ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ 3 ਦਿਨਾਂ ਦੀ ਜਾਂਚ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਹੈ। ਰਿਆ ਚੱਕਰਵਰਤੀ ਨੂੰ ਮੰਗਲਵਾਰ ਦੀ ਰਾਤ ਨੂੰ ਐਨਸੀਬੀ ਦੇ ਲਾਕਅਪ ਵਿਚ ਗੁਜਾਰਨੀ ਪਈ, ਕਿਉਂਕਿ ਜੇਲ੍ਹ ਮੈਨੂਅਲ ਅਨੁਸਾਰ, ਸੂਰਜ ਡੁੱਬਣ ਤੋਂ ਬਾਅਦ ਜੇਲ੍ਹ ਵਿੱਚ ਕਿਸੇ ਵੀ ਕੈਦੀ ਦਾ ਦਾਖਲਾ ਨਹੀਂ ਹੁੰਦਾ। ਅੱਜ ਉਸ ਨੂੰ ਸਵੇਰੇ 10 ਵਜੇ ਤੋਂ ਬਾਅਦ ਬਾਈਕੁਲਾ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ। ਸੁਸ਼ਾਂਤ ਸਿੰਘ ਰਾਜਪੂਤ ਕੇਸ ਨਾਲ ਜੁੜੇ ਨਸ਼ਿਆਂ ਦੇ ਕੇਸ ਵਿਚ ਨਾਰਕੋਟਿਕਸ ਕੰਟਰੋਲ ਬਿਊਰੇ ਨੇ ਰੀਆ ਚੱਕਰਵਰਤੀ ਨੂੰ ਗ੍ਰਿਫਤਾਰ ਕਰ ਕੇ ਮੰਗਲਵਾਰ ਨੂੰ ਅਦਾਲਤ ਵਿਚ ਪੇਸ਼ ਕੀਤਾ। ਰਿਆ ਚੱਕਰਵਰਤੀ ਨੂੰ ਮੰਗਲਵਾਰ ਨੂੰ ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਨਾਲ ਜੁੜੇ ਇਕ ਡਰੱਗ ਕੇਸ ਵਿਚ ਤਿੰਨ ਦਿਨ ਪੁੱਛਗਿੱਛ ਕਰਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਤੋਂ ਬਾਅਦ ਰਿਆ ਦਾ ਡਾਕਟਰੀ ਮੁਆਇਨਾ ਹੋਇਆ ਅਤੇ ਫਿਰ ਉਸ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਮੁੰਬਈ ਸਥਿਤ ਐਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਰਿਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਅਤੇ ਉਸ ਨੂੰ 22 ਸਤੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ। ਹੁਣ ਰੀਆ ਨੂੰ 14 ਦਿਨ ਜੇਲ੍ਹ ਵਿਚ ਬਿਤਾਉਣਾ ਪਏਗਾ। ਕਿਉਂਕਿ ਅਦਾਲਤ ਨੇ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਰੀਆ ਚੱਕਰਵਰਤੀ ਨੂੰ ਨਿਆਂਇਕ ਹਿਰਾਸਤ ਦੀ ਪਹਿਲੀ ਰਾਤ NCB ਲਾਕਅਪ ਵਿੱਚ ਬਤੀਤ ਕਰਨੀ ਪਈ।