Friday, November 22, 2024
 

ਚੰਡੀਗੜ੍ਹ / ਮੋਹਾਲੀ

covid-19 ਬਾਰੇ ਕੂੜ ਪ੍ਰਚਾਰ ਕਰਨ ਵਾਲੇ 108 ਸੋਸ਼ਲ ਮੀਡੀਆ ਖਾਤੇ ਕਰਵਾਏੇ ਬਲਾਕ

September 10, 2020 08:19 AM

ਚੰਡੀਗੜ੍ਹ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮਰਨ ਵਾਲੇ ਕੋਵਿਡ ਮਰੀਜ਼ਾਂ ਦੇ ਅੰਗ ਕੱਢਣ ਜਿਹੀਆਂ ਅਫਵਾਹਾਂ ਫੈਲਾਉਣ ਵਾਲੇ ਸ਼ਰਾਰਤੀ ਅਨਸਰਾਂ ਵਿਰੁਧ ਸਖ਼ਤ ਕਾਰਵਾਈ ਦੇ ਆਦੇਸ਼ਾਂ ਦੇ ਚਲਦਿਆਂ ਪੰਜਾਬ ਪੁਲਿਸ ਨੇ ਕੋਵਿਡ ਬਾਰੇ ਕੂੜ ਪ੍ਰਚਾਰ ਕਰਨ ਵਾਲੇ 38 ਫੇਸਬੁੱਕ, 49 ਟਵਿੱਟਰ ਤੇ 21 ਯੂ-ਟਿਊਬ ਖਾਤਿਆਂ/ਲਿੰਕਜ਼ ਨੂੰ ਸਮਰੱਥ ਅਥਾਰਟੀ ਤੋਂ ਬਲਾਕ ਕਰਵਾ ਦਿਤਾ ਹੈ। ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਹੁਣ ਤੱਕ 121 ਮਾਮਲੇ ਦਰਜ ਹੋਏ ਹਨ ਜਿਨ੍ਹਾਂ ਵਿਚ ਕੁੱਲ 151 ਫੇਸਬੁੱਕ ਖਾਤੇ/ਲਿੰਕ, 100 ਟਵਿੱਟਰ, ਚਾਰ ਇੰਸਟਾਗ੍ਰਾਮ ਤੇ 37 ਯੂ.ਟਿਊਬ ਖਾਤਿਆਂ/ਲਿੰਕਜ਼ ਬਾਰੇ ਸਬੰਧਤ ਅਥਾਰਟੀ ਫੇਸਬੁੱਕ, ਟਵਿੱਟਰ ਤੇ ਗੂਗਲ ਨੂੰ ਸੂਚਿਤ ਕੀਤਾ ਗਿਆ। DGP ਦਿਨਕਰ ਗੁਪਤਾ ਨੇ ਖੁਲਾਸਾ ਕਰਦਿਆਂ ਕਿਹਾ ਕਿ ਏਜੰਸੀ ਵੱਲੋਂ ਕਿੜ੍ਹ ਕੱਢਣ ਵਾਲੇ ਦੇਸ਼ ਵਿਰੋਧੀ ਤੇ ਸਮਾਜ ਵਿਰੋਧੀ ਤੱਤਾਂ ਦੇ ਖਾਤਿਆਂ/ਲਿੰਕਜ਼ ਨੂੰ ਬਲੌਕ ਕਰਨ ਲਈ ਮਾਮਲਾ ਭਾਰਤ ਸਰਕਾਰ ਦੇ ਇਲੈਕਟ੍ਰਾਨਿਕਸ ਤੇ ਸੂਚਨਾ ਤਕਨਾਲੋਜੀ ਮੰਤਰਾਲੇ ਦੇ ਸਾਈਬਰ ਲਾਅ ਡਿਵੀਜ਼ਨ ਕੋਲ ਉਠਾਇਆ ਗਿਆ ਜਿਸ ਦੇ ਚੱਲਦਿਆਂ ਹੁਣ ਤਕ 108 ਖਾਤੇ/ਲਿੰਕ ਬਲੌਕ ਕਰ ਦਿਤੇ ਗਏ। ਉਨ੍ਹਾਂ ਕਿਹਾ ਕਿ ਹੋਰ ਖਾਤਿਆਂ ਨੂੰ ਬਲਾਕ ਕਰਨ ਦੀ ਉਡੀਕ ਹੈ।

 

Have something to say? Post your comment

Subscribe