ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸ਼ਨੀਵਾਰ ਦੇਰ ਰਾਤ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ (AIIMS) 'ਚ ਦਾਖਲ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਉਨ੍ਹਾਂ ਨੂੰ ਸਾਹ ਲੈਣ 'ਚ ਪ੍ਰੇਸ਼ਾਨੀ ਹੋ ਰਹੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਏਮਜ਼ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਦੱਸ ਦਈਏ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਪਿਛਲੇ ਦਿਨੀਂ ਕੋਰੋਨਾ ਪੀੜਤ ਪਾਏ ਗਏ ਸਨ। ਦੇਖਭਾਲ ਲਈ (ਪੋਸਟ ਕੋਵਿਡ ਕੇਅਰ) ਏਮਜ਼ 'ਚ ਦਾਖਲ ਹੋਏ ਸਨ। ਮੇਦਾਂਤਾ ਹਸਪਤਾਲ 'ਚ ਇਲਾਜ ਤੋਂ ਬਾਅਦ ਥਕਾਣ ਅਤੇ ਸਰੀਰ 'ਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਏਮਜ਼ 'ਚ ਦਾਖਲ ਕੀਤੇ ਗਏ ਸਨ। ਅਮਿਤ ਸ਼ਾਹ ਦਾ ਇਲਾਜ ਏਮਜ਼ ਦੇ ਡਾਇਰੈਕਟਰ ਡਾਕਟਰ ਰਣਦੀਪ ਗੁਲੇਰੀਆ ਦੀ ਅਗਵਾਈ ਵਾਲੀ ਟੀਮ ਦੀ ਦੇਖਭਾਲ 'ਚ ਹੋਇਆ ਸੀ। ਇਸ ਤੋਂ ਬਾਅਦ 12 ਦਿਨ ਮਗਰੋਂ ਉਨ੍ਹਾਂ ਨੂੰ ਛੁੱਟੀ ਮਿਲ ਗਈ ਸੀ। ਹਾਲਾਂਕਿ, ਉਨ੍ਹਾਂ ਨੂੰ ਦੁਬਾਰਾ ਕਿਸ ਲਈ ਦਾਖਲ ਕਰਵਾਇਆ ਗਿਆ ਹੈ ਕਿ ਇਸ ਸਬੰਧੀ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ।