Saturday, November 23, 2024
 

ਕਾਰੋਬਾਰ

ਪੈਟਰੋਲ 'ਤੇ ਡੀਜ਼ਲ ਦੀਆਂ ਕੀਮਤਾਂ 'ਚ ਮਾਮੂਲੀ ਗਿਰਾਵਟ

September 13, 2020 06:49 AM

ਨਵੀਂ ਦਿੱਲੀ : ਡੀਜ਼ਲ ਦੀਆਂ ਕੀਮਤਾਂ ਵਿਚ ਸ਼ਨੀਚਰਵਾਰ ਨੂੰ 12 ਪੈਸੇ ਪ੍ਰਤੀ ਲੀਟਰ 'ਤੇ ਪੈਟਰੋਲ ਦੀ ਕੀਮਤ 'ਚ 13 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਦੀ ਮਾਮੂਲੀ ਕਟੌਤੀ ਕੀਤੀ ਗਈ। ਇਸ ਨਾਲ ਡੀਜ਼ਲ ਹੁਣ 73 ਰੁਪਏ ਪ੍ਰਤੀ ਲੀਟਰ 'ਤੇ ਆ ਗਿਆ ਹੈ। ਪੈਟਰੋਲ ਦੀਆਂ ਕੀਮਤਾਂ 'ਚ ਬੀਤੇ ਛੇ ਮਹੀਨਿਆਂ 'ਚ ਦੂਜੀ ਵਾਰ ਕਟੌਤੀ ਕੀਤੀ ਗਈ ਹੈ। ਬੀਤੀ 10 ਸਤੰਬਰ ਨੂੰ ਪੈਟਰੋਲ ਦੀਆਂ ਕੀਮਤਾਂ 'ਚ 9 ਪੈਸੇ ਪ੍ਰਤੀ ਲੀਟਰ ਦੀ ਕਟੌਤੀ ਕੀਤੀ ਗਈ ਸੀ। ਹੁਣ ਦਿੱਲੀ 'ਚ ਡੀਜ਼ਲ ਦੀ ਕੀਮਤ 73.05 ਰੁਪਏ ਪ੍ਰਤੀ ਲੀਟਰ ਤੋਂ ਘਟ ਕੇ 72.93 ਰੁਪਏ ਪ੍ਰਤੀ ਲੀਟਰ ਰਹਿ ਗਈ ਹੈ।
     ਪੈਟਰੋਲੀਅਮ ਕੰਪਨੀਆਂ ਵਲੋਂ 7 ਜੂਨ ਤੋਂ 25 ਜੁਲਾਈ ਤਕ ਡੀਜ਼ਲ ਦੀਆਂ ਕੀਮਤਾਂ ਵਿਚ 12.55 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਸੀ। 25 ਜੁਲਾਈ ਤੋਂ ਦਿੱਲੀ ਨੂੰ ਛੱਡ ਕੇ ਦੇਸ਼ ਦੇ ਹੋਰ ਹਿਸਿਆਂ ਵਿਚ ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ। ਵੈਲਯੂ ਐਡਿਡ ਟੈਕਸ (ਵੈਟ) ਵਿਚ ਕਟੌਤੀ ਕਰਕੇ ਦਿੱਲੀ ਵਿਚ ਡੀਜ਼ਲ ਦੀ ਕੀਮਤ ਵਿਚ 8.38 ਰੁਪਏ ਪ੍ਰਤੀ ਲੀਟਰ ਦੀ ਗਿਰਾਵਟ ਆਈ ਹੈ।
       ਪੈਟਰੋਲ ਵਿਚ 7 ਜੂਨ ਤੋਂ 29 ਜੂਨ ਤੱਕ 9.17 ਰੁਪਏ ਪ੍ਰਤੀ ਲੀਟਰ ਵਾਧਾ ਹੋਇਆ ਹੈ। ਕੀਮਤਾਂ ਵਿਚ ਸੋਧ ਦੀ ਪ੍ਰਕਿਰਿਆ 16 ਅਗਸਤ ਤੋਂ ਫਿਰ ਤੋਂ ਸ਼ੁਰੂ ਹੋਈ। ਉਸ ਸਮੇਂ ਤੋਂ, ਪੈਟਰੋਲ 1.51 ਰੁਪਏ ਪ੍ਰਤੀ ਲੀਟਰ ਮਹਿੰਗਾ ਹੋ ਗਿਆ ਸੀ। ਕੁਲ ਮਿਲਾ ਕੇ 7 ਜੂਨ ਤੋਂ ਪੈਟਰੋਲ ਦੀਆਂ ਕੀਮਤਾਂ ਵਿਚ 10.68 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਸੀ।  

 

Have something to say? Post your comment

 
 
 
 
 
Subscribe