ਨਵੀਂ ਦਿੱਲੀ : ਸੰਸਦ ਦਾ ਮਾਨਸੂਨ ਇਜਲਾਸ ਅੱਜ ਤੋਂ ਸ਼ੁਰੂ ਹੋਣ ਜਾ ਰਿਹਾ ਹੈ। 1 ਅਕਤੂਬਰ ਤੱਕ ਚੱਲਣ ਵਾਲੇ ਇਜਲਾਸ ਦੌਰਾਨ ਸਰਕਾਰ 11 ਆਰਡੀਨੈਂਸਾਂ ਸਮੇਤ 23 ਬਿੱਲ ਪੇਸ਼ ਕਰੇਗੀ।ਵਿਰੋਧੀ ਧਿਰਾਂ ਵੱਲੋਂ ਖੇਤੀ ਆਰਡੀਨੈਂਸਾਂ ਸਮੇਤ ਪੇਸ਼ ਹੋਣ ਵਾਲੇ ਕੁੱਝ ਬਿੱਲਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ, ਜਿਸ ਕਰ ਕੇ ਇਜਲਾਸ ਦੇ ਹੰਗਾਮੇਦਾਰ ਹੋਣ ਦੀ ਸੰਭਾਵਨਾ ਹੈ।