ਚੰਡੀਗੜ੍ਹ : ਪੰਜਾਬ ਤੋਂ ਬਾਅਦ ਚੰਡੀਗੜ੍ਹ ਪ੍ਰਸਾਸ਼ਨ ਨੇ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੇ ਘਰਾਂ ਬਾਹਰ ਕਿਸੇ ਤਰ੍ਹਾਂ ਦੇ ਪੋਸਟਰ ਲਗਾਉਣ ਅਤੇ ਮਰੀਜ਼ਾਂ ਦੇ ਹੱਥਾਂ 'ਤੇ ਸਟੈਂਪ ਨਾ ਲਗਾਉਣ ਦਾ ਫੈਸਲਾ ਕੀਤਾ ਹੈ। ਇਹ ਫੈਸਲਾ ਚੰਡੀਗੜ੍ਹ ਦੇ ਪ੍ਰਸਾਸ਼ਕ ਤੇ ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਦੀ ਪ੍ਰਧਾਨਗੀ ਹੇਠ ਲਿਆ ਗਿਆ ਹੈ। ਚੰਡੀਗੜ੍ਹ ਦੇ ਲੋਕਾਂ ਨੇ ਪ੍ਰਸਾਸ਼ਨ ਨੂੰ ਸ਼ਿਕਾਇਤ ਕੀਤੀ ਸੀ ਕਿ ਪੋਸਟਰ ਲਗਾਉਣ ਨਾਲ ਆਸਪਾਸ ਦੇ ਲੋਕ ਭੇਦ ਭਾਵ ਕਰਨ ਲੱਗ ਜਾਂਦੇ ਹਨ। ਠੀਕ ਹੋਣ ਦੇ ਬਾਅਦ ਵੀ ਸਮਾਜ ਵਿੱਚ ਉਨ੍ਹਾਂ ਨੂੰ ਮੁਸ਼ਕਲਾਂ ਪੇਸ਼ ਆ ਰਹੀਆਂ ਹਨ। ਇਸੇ ਭੇਦ ਭਾਵ ਨੂੰ ਖਤਮ ਕਰਦੇ ਹੋਏ ਪ੍ਰਸਾਸ਼ਨ ਨੇ ਹੁਣ ਪੋਸਟਰ ਅਤੇ ਸਟੈਂਪ ਲਗਾਉਣ ਦੇ ਫੈਸਲੇ ਨੂੰ ਵਾਪਸ ਲਿਆ ਹੈ।