ਚੰਡੀਗੜ੍ਹ : ਚੰਡੀਗੜ੍ਹ ਦੀ ਮੇਅਰ ਰਾਜ ਬਾਲਾ ਮਲਿਕ ਕੋਰੋਨਾ ਪਾਜ਼ੇਟਿਵ ਆ ਗਈ ਹੈ। ਉਨ੍ਹਾਂ ਨੇ ਖੁਦ ਇਸ ਦੀ ਜਾਣਕਾਰੀ ਇਕ ਟਵੀਟ ਵਿਚ ਸਾਂਝੀ ਕੀਤੀ ਤੇ ਦੱਸਿਆ ਕਿ ਦੋ ਦਿਨਾਂ ਤੋਂ ਉਹ ਠੀਕ ਮਹਿਸੂਸ ਨਹੀਂ ਕਰ ਰਹੇ ਸਨ, ਉਨ੍ਹਾਂ ਟੈਸਟ ਕਰਵਾਇਆ ਤੇ ਅੱਜ ਉਹਨਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆ ਗਈ। ਪਿਛਲੇ ਤਿੰਨ ਦਿਨਾਂ ਦੌਰਾਨ ਆਪਣੇ ਸੰਪਰਕ ਵਿਚ ਆਏ ਲੋਕਾਂ ਨੂੰ ਉਨ੍ਹਾਂ ਨੇ ਆਪੋ ਆਪਣੇ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ।