Friday, November 22, 2024
 

ਰਾਸ਼ਟਰੀ

ਕੇਂਦਰੀ ਮੰਤਰੀ ਨਿਤੀਨ ਗਡਕਰੀ ਕੋਰੋਨਾ ਪਾਜ਼ੇਟਿਵ

September 17, 2020 09:59 AM

ਨਵੀਂ ਦਿੱਲੀ : ਕੇਂਦਰੀ ਮੰਤਰੀ ਨਿਤੀਨ ਗਡਕਰੀ ਕੋਰੋਨਾ ਪਾਜ਼ੇਟਿਵ ਹੋ ਗਏ ਹਨ । ਇਸ ਦੀ ਜਾਣਕਾਰੀ ਉਨ੍ਹਾਂ ਨੇ ਟਵੀਟ ਦੇ ਜ਼ਰੀਏ ਦਿੱਤੀ ਹੈ। ਨਾਲ ਹੀ ਉਨ੍ਹਾਂ ਨੇ ਆਪਣੇ ਸੰਪਰਕ ਵਿੱਚ ਆਏ ਲੋਕਾਂ ਵਲੋਂ ਕੋਰੋਨਾ ਟੇਸਟ ਕਰਾਉਣ ਦੀ ਵੀ ਸਲਾਹ ਦਿੱਤੀ ਹੈ । ਗਡਕਰੀ ਨੇ ਟਵੀਟ ਜ਼ਰੀਏ ਕਿਹਾ ਕਿ ਕੱਲ ਮੈਂ ਕਮਜੋਰੀ ਮਹਿਸੂਸ ਕਰ ਰਿਹਾ ਸੀ । ਇਸ ਤੋਂ ਬਾਅਦ ਮੈਂ ਆਪਣੇ ਡਾਕਟਰ ਕੋਲੋਂ ਸਲਾਹ ਲਈ । ਚੈਕਅਪ ਦੌਰਾਨ ਮੈਂ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹਾਂ । ਤੁਹਾਡੇ ਲੋਕਾਂ ਦੀਆਂ ਦੁਆਵਾਂ ਕਾਰਨ ਮੈਂ ਚੰਗਾ ਮਹਿਸੂਸ ਕਰ ਰਿਹਾ ਹਾਂ । ਹਾਲਾਂਕਿ ਮੈਂ ਆਪਣੇ ਆਪ ਨੂੰ ਆਪਣੇ ਘਰ ਵਿੱਚ ਹੀ ਆਇਸੋਲੇਟ ਕਰ ਲਿਆ ਹੈ । ਨਿਤੀਨ ਗਡਕਰੀ ਨੇ ਕਿਹਾ ਕਿ ਜੋ ਵੀ ਲੋਕ ਪਿਛਲੇ ਦਿਨਾਂ ਦੌਰਾਨ ਮੇਰੇ ਸੰਪਰਕ ਵਿੱਚ ਆਏ , ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਸੁਚੇਤ ਰਹਿਣ ਦੀ ਸਲਾਹ ਦਿੰਦਾ ਹਾਂ ।

 

Have something to say? Post your comment

 
 
 
 
 
Subscribe