Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਚੰਡੀਗੜ੍ਹ / ਮੋਹਾਲੀ

ਚਲਦੀ ਰੇਲ ਗੱਡੀ 'ਚੋਂ ਡਿੱਗੇ ਯਾਤਰੀ ਦੀ ਮੌਤ

April 21, 2019 05:24 PM

ਡੇਰਾਬੱਸੀ, () : ਬੀਤੀ ਸ਼ਾਮ ਨੇੜਲੇ ਪਿੰਡ ਬਾਕਰਪੁਰ ਨੇੜੇ ਅੰਬਾਲਾ-ਕਾਲਕਾ ਰੇਲ ਮਾਰਗ 'ਤੇ ਚੱਲਦੀ ਰੇਲ ਗੱਡੀ 'ਚੋਂ ਡਿਗ ਜਾਣ ਕਾਰਨ ਇਕ 35 ਸਾਲ ਦੇ ਅਣਪਛਾਤੇ ਨੌਜਵਾਨ ਦੀ ਮੌਤ ਹੋ ਗਈ | ਰੇਲਵੇ ਪੁਲਿਸ ਮਾਮਲੇ ਦੀ ਪੜਤਾਲ ਕਰ ਰਹੀ ਹੈ | ਘੱਗਰ ਰੇਲਵੇ ਪੁਲਿਸ ਦੇ ਇੰਚਾਰਜ ਏ. ਐਸ. ਆਈ. ਰਜਿੰਦਰ ਸਿੰਘ ਨੇ ਦੱਸਿਆ ਕਿ ਦਿੱਲੀ ਤੋਂ ਚੰਡੀਗੜ੍ਹ ਜਾ ਰਹੀ ਸ਼ਤਾਬਦੀ ਰੇਲ ਗੱਡੀ ਦੇ ਚਾਲਕ ਨੇ ਉਨ੍ਹਾਂ ਨੂੰ 5.30 ਵਜੇ ਦੇ ਕਰੀਬ ਸੂਚਨਾ ਦਿੱਤੀ ਕਿ ਪਿੰਡ ਬਾਕਰਪੁਰ ਦੇ ਨੇੜੇ ਇਕ ਨੌਜਵਾਨ ਸਿਰ ਦੇ ਭਾਰ ਰੇਲਵੇ ਟਰੈਕ ਦੇ ਨੇੜੇ ਪੱਥਰਾਂ 'ਤੇ ਡਿੱਗਿਆ ਹੋਇਆ ਪਿਆ ਹੈ | ਰੇਲਵੇ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਬ ਡਵੀਜ਼ਨਲ ਹਸਪਤਾਲ ਡੇਰਾਬੱਸੀ ਵਿਖੇ ਰਖਵਾ ਦਿੱਤਾ ਹੈ | ਡੇਰਾਬੱਸੀ ਸਿਵਲ ਹਸਪਤਾਲ ਵਿਚ ਮਿ੍ਤਕ ਕੋਲੋਂ ਉਸ ਦੀ ਸ਼ਨਾਖਤ ਲਈ ਕੋਈ ਵੀ ਦਸਤਾਵੇਜ਼ ਬਰਾਮਦ ਨਹੀਂ ਹੋਇਆ |

 

Have something to say? Post your comment

Subscribe