ਚੰਡੀਗੜ੍ਹ: ਕੋਵਿਡ-19 ਮਹਾਂਮਾਰੀ ਦੌਰਾਨ ਮਨੁਖੀ ਜਾਨਾਂ ਬਚਾਉਣ ਅਤੇ ਕੋਰੋਨਾ ਤੋਂ ਪੀੜਤ ਮਰੀਜ਼ਾਂ ਲਈ ਬਿਹਤਰੀਨ ਸਿਹਤ ਸਹੂਲਤਾਂ ਦੇਣਾ ਯਕੀਨੀ ਬਣਾਉਣ ਲਈ ਅੱਜ ਪੰਜਾਬ ਦੇ ਮੁੱਖ ਸਕੱਤਰ ਵਿਨੀ ਮਹਾਜਨ ਨੇ ਆਕਸੀਜਨ ਬਣਾਉਣ ਵਾਲੀਆਂ ਸਨਅਤਾਂ ਦੇ ਨੁਮਾਇੰਦਿਆਂ ਨੂੰ ਮੈਡੀਕਲ ਆਕਸੀਜਨ ਦੇ ਉਤਪਾਦਨ ਵਿਚ ਹੋਰ ਤੇਜ਼ੀ ਲਿਆਉਣ ਲਈ ਕਿਹਾ। ਮੁੱਖ ਸਕੱਤਰ ਨੇ ਸਬੰਧਤ ਵਿਭਾਗਾਂ ਨੂੰ ਮੈਡੀਕਲ ਆਕਸੀਜਨ ਯੂਨਿਟਾਂ ਨੂੰ ਖ਼ਾਲ੍ਹੀ ਸਿਲੰਡਰਾਂ ਦੀ ਸਪਲਾਈ ਅਤੇ ਇਨ੍ਹਾਂ ਯੂਨਿਟਾਂ ਨੂੰ 24 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿਤੇ ਤਾਂ ਜੋ ਮੈਡੀਕਲ ਆਕਸੀਜਨ ਦੇ ਉਤਪਾਦਨ ਵਿਚ ਕੋਈ ਰੁਕਾਵਟ ਨਾ ਆਵੇ।
ਇਹ ਵੀ ਪੜ੍ਹੋ : ਯੂ. ਪੀ. ਦੇ ਨੌਜਵਾਨ ਬੇਰੁਜ਼ਗਾਰੀ ਤੋਂ ਪ੍ਰੇਸ਼ਾਨ : ਪ੍ਰਿਅੰਕਾ
ਮੁੱਖ ਸਕੱਤਰ ਨੇ ਅੱਜ ਇਥੇ ਆਕਸੀਜਨ ਉਤਪਾਦਨ ਨਾਲ ਜੁੜੀਆਂ ਸਨਅਤਾਂ ਦੇ ਨੁਮਾਇੰਦਿਆਂ ਨਾਲ ਵੀਡੀਉ ਕਾਨਫ਼ਰੰਸ ਰਾਹੀਂ ਮੀਟਿੰਗ ਕੀਤੀ ਜੋ ਕੋਵਿਡ ਵਿਰੁਧ ਜੰਗ ਵਿਚ ਸੂਬਾ ਸਰਕਾਰ ਨਾਲ ਮਿਲ ਕੇ ਕੰਮ ਕਰ ਰਹੀਆਂ ਹਨ। ਮੁੱਖ ਸਕੱਤਰ ਨੇ ਇਨ੍ਹਾਂ ਸਨਅਤਾਂ ਦੇ ਹਿੱਤਾਂ ਦੀ ਰਾਖੀ ਕਰਨ, ਸਿਲੰਡਰਾਂ ਦੀ ਉਪਲਬਧਤਾ, ਬਿਜਲੀ ਦੀ ਨਿਰਵਿਘਨ ਸਪਲਾਈ ਸਮੇਤ ਮੈਡੀਕਲ ਆਕਸੀਜ਼ਨ ਦੇ ਉਤਪਾਦਨ ਸਬੰਧੀ ਸਮੇਂ ਸਿਰ ਲਾਇਸੈਂਸ ਜਾਰੀ ਕਰਨ ਦਾ ਭਰੋਸਾ ਦਿਤਾ। ਉਨ੍ਹਾਂ ਕਿਹਾ ਕਿ ਅਜਿਹੀ ਗੰਭੀਰ ਸਥਿਤੀ ਦੌਰਾਨ ਮੈਡੀਕਲ ਆਕਸੀਜ਼ਨ ਦੀ ਕਮੀ ਨਹੀਂ ਆਉਣੀ ਚਾਹੀਦੀ, ਜਦੋਂ ਸੂਬੇ ਵਿਚ ਕੋਵਿਡ ਦੇ ਮਾਮਲਿਆਂ ਵਿਚ ਨਿਰੰਤਰ ਵਾਧਾ ਹੋ ਰਿਹਾ।
ਇਹ ਵੀ ਪੜ੍ਹੋ : ਰਾਸ਼ਟਰੀ ਅਲਕਾਇਦਾ ਦੇ 9 ਅਤਿਵਾਦੀ ਗ੍ਰਿਫ਼ਤਾਰ