ਚੰਡੀਗੜ੍ਹ : ਪੰਜਾਬ ਦੇ ਸਿਖਿਆ ਅਤੇ ਲੋਕ ਨਿਰਮਾਣ ਮੰਤਰੀ ਸ਼੍ਰੀ ਵਿਜੇ ਇੰਦਰ ਸਿੰਗਲਾ ਨੇ ਸਨਿਚਰਵਾਰ ਨੂੰ ਮੋਦੀ ਸਰਕਾਰ 'ਤੇ ਵਰ੍ਹਦਿਆਂ ਖੇਤੀਬਾੜੀ ਸੁਧਾਰਾਂ ਦੀ ਆੜ ਵਿਚ ਤਿੰਨ ਬਿਲ ਪਾਸ ਕਰ ਕੇ ਲੋਕਾਂ ਨੂੰ ਧੋਖਾ ਦੇਣ ਲਈ ਕੇਂਦਰ ਨੂੰ ਕਰੜੇ ਹੱਥੀਂ ਲਿਆ।
ਇਹ ਵੀ ਪੜ੍ਹੋ : ਪੰਜਾਬ ਵਿਚ ਮੈਡੀਕਲ ਆਕਸੀਜ਼ਨ ਦੇ ਉਤਪਾਦਨ ਵਿਚ ਤੇਜ਼ੀ ਲਿਆਉਣ ਦੇ ਆਦੇਸ਼
ਉਨ੍ਹਾਂ ਕਿਹਾ ਕਿ ਇਹ ਬਿਲ ਦੇਸ਼ ਦੇ ਅੰਨਦਾਤਾ ਵਜੋਂ ਜਾਣੇ ਜਾਂਦੇ ਪੰਜਾਬ ਦੀ ਰੀੜ੍ਹ ਤੋੜ ਕੇ ਰਖ ਦੇਣਗੇ। ਕੈਬਨਿਟ ਮੰਤਰੀ ਨੇ ਬਿਲਾਂ ਨੂੰ ਕਿਸਾਨ ਵਿਰੋਧੀ ਗਰਦਾਨਦਿੰਦਿਆਂ ਕਿਹਾ ਕਿ ਇਹ ਬਿਲ ਸਿੱਧੇ ਜਾਂ ਅਸਿੱਧੇ ਤੌਰ 'ਤੇ ਖੇਤੀਬਾੜੀ ਨਾਲ ਜੁੜੇ ਲੋਕਾਂ ਲਈ ਵੱਡਾ ਖ਼ਤਰਾ ਹਨ। ਸ਼੍ਰੀ ਸਿੰਗਲਾ ਨੇ ਕਿਹਾ ਕਿ ਕੇਂਦਰ ਦੇ ਇਸ ਕਦਮ ਨੂੰ ਜਾਇਜ਼ ਠਹਿਰਾਉਣ ਲਈ, ਭਾਜਪਾ ਆਗੂ ਅਪਣੀ ਰਾਜਨੀਤਿਕ ਸਹੂਲਤ ਅਨੁਸਾਰ ਤੱਥਾਂ ਨੂੰ ਨਿਰੰਤਰ ਤੋੜ-ਮਰੋੜ ਕਰ ਰਹੇ ਹਨ।
ਇਹ ਵੀ ਪੜ੍ਹੋ :ਸੁਸ਼ਾਂਤ ਦੇ ਫਾਰਮਹਾਊਸ ਤੋਂ ਮਿਲੇ ਪਰਸਨਲ Notes, ਖੁੱਲ੍ਹਣਗੇ ਕਈ ਵੱਡੇ ਰਾਜ਼
ਸ਼੍ਰੀ ਸਿੰਗਲਾ ਨੇ ਕਿਹਾ ਕਿ ਇਨ੍ਹਾਂ ਕਾਲੇ ਬਿਲਾਂ ਦੇ ਆਉਣ ਨਾਲ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਦਹਾਕਿਆਂ ਤੋਂ ਚੱਲ ਰਹੇ ਆਪਸੀ ਰਿਸ਼ਤੇ ਖ਼ਤਮ ਹੋ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਖੇਤੀਬਾੜੀ ਖੇਤਰ ਵਿਚ ਸਮਾਜ ਦੇ ਇਨ੍ਹਾਂ ਵਰਗਾਂ ਦੇ ਸਾਂਝੇ ਯਤਨਾਂ ਨੇ ਹੀ ਪੰਜਾਬ ਨੂੰ ਭਾਰਤ ਦੇ ਅੰਨ ਦਾਤੇ ਵਜੋਂ ਸਥਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਖੁਲ੍ਹੇ ਮੰਡੀਕਰਨ ਦੀ ਆਜ਼ਾਦੀ ਦੇ ਨਾਲ ਸਥਾਨਕ ਵਪਾਰੀਆਂ ਨੂੰ ਅਨਾਜ ਕਾਰੋਬਾਰਾਂ ਤੋਂ ਬਾਹਰ ਕਢਿਆ ਜਾ ਰਿਹਾ ਹੈ ਅਤੇ ਬਾਅਦ ਵਿਚ ਉਹ ਅਨਾਜ ਅਤੇ ਹੋਰ ਖਾਧ ਪਦਾਰਥਾਂ ਦੀ ਕਾਲਾ ਬਾਜ਼ਾਰੀ ਸ਼ੁਰੂ ਕਰ ਦੇਣਗੇ।