Friday, November 22, 2024
 

ਰਾਸ਼ਟਰੀ

ਮੈਡੀਕਲ ਨਾਲ ਸਬੰਧਤ ਕਾਮਿਆਂ ਨੂੰ ਸੁਰੱਖਿਆ ਦੇਣ ਵਾਲਾ ਬਿਲ ਰਾਜ ਸਭਾ 'ਚ ਪਾਸ

September 19, 2020 09:39 PM

ਨਵੀਂ ਦਿੱਲੀ : ਡਾਕਟਰਾਂ, ਨਰਸਾਂ ਅਤੇ ਹੋਰ ਸਿਹਤ ਕਰਮੀਆਂ ਨਾਲ ਗ਼ਲਤ ਵਤੀਰੇ ਨੂੰ ਗ਼ੈਰ-ਜ਼ਮਾਨਤੀ ਅਪਰਾਧ ਬਣਾਉਣ ਅਤੇ ਸਿਹਤ ਸੇਵਾਵਾਂ ਦੇ ਬੁਨਿਆਦੀ ਢਾਂਚੇ ਦੇ ਨੁਕਸਾਨ ਦੀ ਭਰਪਾਈ ਦੀ ਵਿਵਸਥਾ ਕਰਨ ਵਾਲੇ ਮਹਾਂਮਾਰੀ (ਸੋਧ) ਬਿਲ 2020 ਅੱਜ ਰਾਜ ਸਭਾ ਨੇ ਜ਼ੁਬਾਨੀ ਵੋਟ ਨਾਲ ਪਾਸ ਕਰ ਦਿਤਾ। ਇਹ ਬਿਲ ਇਸ ਸਬੰਧ 'ਚ ਜਾਰੀ ਕੀਤੇ ਗਏ ਆਰਡੀਨੈਂਸ ਦਾ ਸਥਾਨ ਲਵੇਗਾ। ਸਿਹਤ ਅਤੇ ਪਰਵਾਰ ਕਲਿਆਣ ਮੰਤਰੀ ਡਾ. ਹਰਸ਼ਵਰਧਨ ਨੇ ਸਦਨ 'ਚ ਇਸ ਬਿਲ 'ਤੇ ਚਲੀ ਇਕ ਘੰਟੇ ਦੀ ਬਹਿਸ ਦਾ ਉੱਤਰ ਦਿੰਦੇ ਹੋਏ ਕਿਹਾ ਕਿ ਸਰਕਾਰ ਆਤਮ ਨਿਰਭਰ ਭਾਰਤ ਮੁਹਿੰਮ ਦੇ ਅਧੀਨ ਇਕ ਰਾਸ਼ਟਰੀ ਸਿਹਤ ਨੀਤੀ ਤਿਆਰ ਕਰ ਰਹੀ ਹੈ ਅਤੇ ਇਸ ਸਬੰਧ 'ਚ ਸੂਬਿਆਂ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਹੁਣ ਤਕ 14 ਸੂਬਿਆਂ ਦੇ ਸੁਝਾਅ ਮਿਲ ਚੁਕੇ ਹਨ। ਜਿਵੇਂ ਹੀ ਨੀਤੀ ਤਿਆਰ ਹੋਵੇਗੀ ਤਾਂ ਇਸ ਨੂੰ ਸਦਨ ਦੇ ਸਾਹਮਣੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਬਿਲ 'ਚ ਮੈਡੀਕਲ ਭਾਈਚਾਰੇ ਨੂੰ ਸੁਰੱਖਿਆ ਦੇਣ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ। ਇਨ੍ਹਾਂ ਨਾਲ ਕੁੱਟਮਾਰ ਅਤੇ ਗਲਤ ਵਤੀਰੇ ਨੂੰ ਗ਼ੈਰ-ਜ਼ਮਾਨਤੀ ਬਣਾਇਆ ਗਿਆ ਹੈ। ਇਸ ਤੋਂ ਇਲਾਵਾ ਸਿਹਤ ਸੇਵਾਵਾਂ ਦੇ ਯੰਤਰਾਂ ਅਤੇ ਬੁਨਿਆਦੀ ਢਾਂਚੇ ਨੂੰ ਨੁਕਸਾਨ ਪਹੁੰਚਾਉਣ ਵਾਲੇ ਵਿਅਕਤੀ ਤੋਂ ਬਜ਼ਾਰ ਤੋਂ ਦੁਗਣੀ ਕੀਮਤ ਵਸੂਲਣ ਦੀ ਵਿਵਸਥਾ ਕੀਤੀ ਗਈ ਹੈ। ਇਸ ਲਈ ਇਹ ਪ੍ਰਬੰਧ ਕੀਤੇ ਗਏ ਹਨ। ਡਾ. ਹਰਸ਼ਵਰਧਨ ਨੇ ਕਿਹਾ ਕਿ ਮੈਡੀਕਲ ਭਾਈਚਾਰੇ ਦੀ ਸੁਰੱਖਿਆ ਲਈ ਆਈ. ਪੀ. ਸੀ. ਅਤੇ ਅਪਰਾਧਕ ਸਜ਼ਾ 'ਚ ਪ੍ਰਬੰਧ ਹਨ। ਇਸ ਤੋਂ ਇਲਾਵਾ ਸਰਕਾਰ ਮੈਡੀਕਲ ਭਾਈਚਾਰੇ ਦੀ ਆਰਥਕ ਸਮਾਜਿਕ ਸੁਰੱਖਿਆ ਲਈ ਵੀ ਵਚਨਬੱਧ ਹੈ।  

 

Have something to say? Post your comment

 
 
 
 
 
Subscribe