ਨਵੀਂ ਦਿੱਲੀ : ਕਿਸਾਨ ਬਿੱਲਾਂ ਨੂੰ ਲੈ ਕੇ ਬੀਤੇ ਦਿਨ ਰਾਜ ਸਭਾ 'ਚ ਹੰਗਾਮਾ ਕਰਨ ਵਾਲੇ ਅੱਠ ਸੰਸਦ ਮੈਂਬਰਾਂ ਨੂੰ ਪੂਰੇ ਸੈਸ਼ਨ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਸਰਕਾਰ ਵਲੋਂ ਵਿਰੋਧੀ ਧਿਰਾਂ ਦੇ ਸੰਸਦ ਮੈਂਬਰਾਂ ਨੂੰ ਮੁਅੱਤਲ ਕਰਨ ਲਈ ਪ੍ਰਸਤਾਵ ਪੇਸ਼ ਕੀਤਾ ਗਿਆ ਸੀ। ਇਨ੍ਹਾਂ 'ਚ ਤ੍ਰਿਣਮੂਲ ਕਾਂਗਰਸ ਦੇ ਡੇਰੇਕ ਓ ਬਰਾਇਨ, ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਦੇ ਨਾਂ ਵੀ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ ਜਿਹੜੇ ਸੰਸਦ ਮੈਂਬਰ ਮੁਅੱਤਲ ਕੀਤੇ ਗਏ ਹਨ, ਉਨ੍ਹਾਂ 'ਚ ਡੋਲਾ ਸੇਨ, ਰਾਜੀਵ ਸਾਤਵ, ਰਿਪੁਨ ਬੋਰਾ, ਸੱਯਦ ਨਾਸਿਰ ਹੁਸੈਨ, ਕੇ. ਕੇ. ਰਾਗੇਸ਼ ਅਤੇ ਏ. ਕਰੀਮ ਦੇ ਨਾਂ ਸ਼ਾਮਲ ਹਨ।