Friday, November 22, 2024
 

ਪੰਜਾਬ

ਪੰਜਾਬ ਬੰਦ ਲਈ ਰਣਜੀਤ ਬਾਵਾ ਸਣੇ ਇਨ੍ਹਾਂ ਕਲਾਕਾਰਾਂ ਨੇ ਕੀਤੀ ਹਮਾਇਤ

September 22, 2020 06:40 PM

 ਕਿਸਾਨਾਂ ਦੇ ਹੱਕ ਲਈ ਪੰਜਾਬੀ ਕਲਾਕਾਰ ਖੁੱਲ੍ਹ ਕੇ ਬੋਲ ਰਹੇ ਹਨ। ਹੁਣ ਤਕ ਕਈ ਕਲਾਕਾਰਾਂ ਨੇ 25 ਸਤੰਬਰ ਨੂੰ ਧਰਨੇ ‘ਚ ਸ਼ਾਮਲ ਹੋਣ ਦਾ ਐਲਾਨ ਵੀ ਕੀਤਾ ਹੈ। ਦੱਸ ਦਈਏ ਕਿ ਰਣਜੀਤ ਬਾਵਾ ਨੇ ਆਪਣੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦੇ ਹੋਇਆਂ ਇੱਕ ਖ਼ਾਸ ਸੁਨੇਹਾ ਲਿਖਿਆ। “ਅਸੀਂ ਸਾਰੇ ਕਲਾਕਾਰ ਖ਼ਾਸ ਤੌਰ ‘ਤੇ ਨੌਜਵਾਨਾਂ ਅਤੇ ਪੰਜਾਬ ਦੀਆਂ ਸਾਰੀਆਂ ਧਿਰਾਂ ਤੇ ਵਰਗਾਂ ਨੂੰ ਕਿਸਾਨਾਂ ਤੇ ਮਜ਼ਦੂਰਾਂ ਦੇ ਹਿੱਤਾਂ ਦੀ ਰਖਵਾਲੀ ਅਤੇ ਚੜ੍ਹਦੀ ਕਲਾ ਲਈ 25 ਸਤੰਬਰ ਦੇ ਪੰਜਾਬ ਬੰਦ ਨੂੰ ਸਫ਼ਲ ਬਣਾਉਣ ਲਈ ਅੱਗੇ ਆਉਣ ਲਈ ਪੁਰਜ਼ੋਰ ਅਪੀਲ ਕਰਦੇ ਹਾਂ।“ 

ਉਨ੍ਹਾਂ ਨੇ ਅੱਗੇ ਕਿਹਾ, “ਸਾਡੇ ਬਹੁਤ ਸਾਰੇ ਕਲਾਕਾਰ ਭਰਾ ਧਰਨਿਆਂ ਵਿਚ ਜਾ ਕੇ ਸ਼ਮੂਲੀਅਤ ਕਰ ਚੁੱਕੇ ਹਨ। ਹਰਭਜਨ ਮਾਨ ਬਾਈ ਜੀ, ਹਰਜੀਤ ਹਰਮਨ ਬਾਈ, ਛੋਟਾ ਵੀਰ ਅਵਕਾਸ਼ ਮਾਨ ਤੇ ਹੋਰ ਬਹੁਤ ਸਾਰੇ ਕਲਾਕਾਰ ਭਰਾ 25 ਸਤੰਬਰ ਦੇ ਪੰਜਾਬ ਬੰਦ ਵਿੱਚ ਹਿੱਸਾ ਲੈਣਗੇ।“ ਕਿਸਾਨ ਮਜਦੂਰ ਏਕਤਾ ਜਿੰਦਾਬਾਦ।

ਹੁਣ ਪੰਜਾਬ ਦੇ ਕਈ ਕਲਾਕਾਰ ਇਸ ਧਰਨੇ ‘ਚ ਸ਼ਾਮਲ ਹੋਣ ਲਈ ਤਿਆਰ ਹਨ। ਪੰਜਾਬੀ ਗਾਇਕ ਬੱਬੂ ਮਾਨ ਨੇ ਵੀ 25 ਤਾਰੀਕ ਨੂੰ ਧਰਨੇ ‘ਚ ਸ਼ਾਮਲ ਹੋਣ ਦੀ ਗੱਲ ਕਹਿੰਦੇ ਹੋਏ ਸੋਸ਼ਲ ਮੀਡੀਆ ‘ਤੇ ਵੀਡੀਓ ਪੋਸਟ ਕੀਤੀ। ਪੰਜਾਬ ਦੇ ਕਿਸਾਨ ਖੇਤੀਬਾੜੀ ਬਿੱਲ ਖ਼ਿਲਾਫ਼ ਕਈ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ ਤੇ ਕਈ ਪੰਜਾਬੀ ਕਲਾਕਾਰ ਲਗਾਤਾਰ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ।

ਦੱਸ ਦਈਏ ਕਿ ਇਸ ਬਿੱਲ ਖਿਲਾਫ਼ ਜਿੱਥੇ ਕਿਸਾਨ ਜਥੇਬੰਦੀਆਂ ਅਤੇ ਵੱਖ-ਵੱਖ ਰਾਜਨੀਤਕ ਪਾਰਟੀਆਂ ਵਿਰੋਧ ਕਰ ਰਹੀਆਂ ਹਨ, ਅਜਿਹੇ 'ਚ ਪੰਜਾਬੀ ਗਾਇਕਾਂ ਅਤੇ ਕਲਾਕਾਰਾਂ ਨੇ ਵੀ ਖੇਤੀ ਬਿੱਲਾਂ ਦਾ ਖੁੱਲ੍ਹ ਕੇ ਵਿਰੋਧ ਕੀਤਾ ਹੈ।

 

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe